ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਇਨਾਮੀ ਗ੍ਰਾਂਟ ਦੇ ਚੈੱਕ ਵੰਡੇ | ਸ: ਟੌਂਗ ਨੇ ਵੱਖ-ਵੱਖ ਪਿੰਡਾਂ ਵਿਚ ਇਹ ਚੈੱਕ ਵੰਡਣ ਮੌਕੇ ਕਿਹਾ ਕਿ ਉਨ੍ਹਾਂ ਸ: ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਦੇ ਵਾਅਦੇ ਅਨੁਸਾਰ ਅੱਜ ਪਿੰਡ ਜੱਲੂਵਾਲ, ਰਜ਼ਾਦੇਵਾਲ, ਯੋਧੇ ਅਤੇ ਕਲੇਰ ਘੁਮਾਣ ਆਦਿ ਵੱਖ-ਵੱਖ ਪਿੰਡਾਂ ਨੂੰ ਸਰਬ ਸੰਮਤੀ ਨਾਲ ਬਣੀਆਂ ਪੰਚਾਇਤਾਂ ਲਈ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵਿਕਾਸ ਕਾਰਜਾਂ ਲਈ ਵੰਡੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਨੂੰ ਮਜ਼ਬੂਤ ਕਰਨ ਲਈ ਇਹ ਐਲਾਨ ਕੀਤਾ ਸੀ ਕਿ ਜੋ ਪਿੰਡ ਆਪਣੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨਗੇ ਉਨ੍ਹਾਂ ਪਿੰਡਾਂ ਨੂੰ ਰਾਜ ਸਰਕਾਰ ਵਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਇਨਾਮੀ ਗ੍ਰਾਂਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਨਿਭਾਉਂਦਿਆਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਤੌਰ 'ਤੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਪਿੰਡਾਂ ਵਿਚ ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਲਈ ਵਰਤੀ ਜਾਵੇਗੀ | ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਵਿਸ਼ੇਸ਼ ਗ੍ਰਾਂਟ ਨੂੰ ਪੁਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਗਾਮੀ ਬਜਟ ਦੌਰਾਨ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਵੱਡਾ ਬਜਟ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਥੇ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਯਾਤਰਾ ਵਰਗੀਆਂ ਸੁਵਿਧਾਵਾਂ ਲੋਕਾਂ ਨੂੰ ਮਿਲਦੀਆਂ ਹਨ | ਇਸ ਮੌਕੇ ਸਰਵਣ ਸਿੰਘ ਬਲਸਰਾਏ ਬਲਾਕ ਪ੍ਰਧਾਨ, ਸਰਪੰਚ ਦਲਜੀਤ ਸਿੰਘ ਸ਼ਾਹ ਪਿੰਡ ਜੋਧੇ, ਲਾਜਪਾਲ ਸਿੰਘ ਸਰਪੰਚ ਜੱਲੂਵਾਲ, ਸਰਪੰਚ ਤੇਜਿੰਦਰ ਸਿੰਘ ਬੁਤਾਲਾ, ਤੇਜਵੰਤ ਸਿੰਘ ਬੱਲ ਬੁਤਾਲਾ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਸਰਪੰਚ ਕਰਮਜੀਤ ਸਿੰਘ ਫੇਰੂਮਾਨ