31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 10.34 ਕਰੋੜ ਰੁਪਏ ਦੀ ਨਾਲ ਬਣਾਏ ਜਾਣਗੇ ਨਵੇਂ ਖੇਡ ਸਟੇਡੀਅਮ-ਧਾਲੀਵਾਲ

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਿੰਡ ਧਾਲੀਵਾਲ ਕਲੇਰ ਵਿਖੇ 40.14 ਲੱਖ ਰੁਪਏ ਦੀ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ | ਨਾਲ ਐੱਸ. ਡੀ. ਓ. ਪਰਮਜੀਤ ਸਿੰਘ ਗਰੇਵਾਲ, ਸਰਪੰਚ ਰਾਜਪਾਲ ਸਿੰਘ ਕਲੇਰ ਤੇ ਹੋਰ ਪਿੰਡ ਵਾਸੀ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ<br/> 24-02-2026

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰੋੜਾਂ ਰੁਪਏ ਖਰਚ ਕਰਕੇ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ 'ਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਾਲੀਵਾਲ ਕਲੇਰ ਵਿਖੇ 40.14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਖੇਡ ਸਟੇਡੀਅਮ ਤਿਆਰ ਕਰਨ ਦਾ ਬੀੜਾ ਚੁੱਕਿਆ ਗਿਆ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ 34 ਪਿੰਡਾਂ ਵਿਚ 10.34 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਨ੍ਹਾਂ ਦੇ ਉਸਾਰੀ ਕਾਰਜ ਜਾਰੀ ਹਨ | ਇਸ ਮੌਕੇ ਐੱਸ. ਡੀ. ਓ. ਪੰਚਾਇਤੀ ਰਾਜ ਪਰਮਜੀਤ ਸਿੰਘ ਗਰੇਵਾਲ, ਸਰਪੰਚ ਰਾਜਪਾਲ ਸਿੰਘ ਧਾਲੀਵਾਲ ਕਲੇਰ ਤੇ ਪੀ. ਏ. ਮੁਖਤਿਆਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਸਬਾ ਬੁਤਾਲਾ ਵਿਖੇ ਸੈਫ ਇੰਟਰਨੈਸ਼ਨਲ ਕੈਨੇਡਾ ਵਲੋਂ 'ਸੁਖ ਸਾਗਰ ਖੇਡ ਪਾਰਕ' ਦਾ ਉਦਘਾਟਨ <br/> ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਬਾਬਾ ਹਰਦੇਵ ਸਿੰਘ ਦਾ ਜਨਮ ਦਿਹਾੜਾ ਸਫਾਈ ਅਭਿਆਨ ਤਹਿਤ ਮਨਾਇਆ <br/>
Ad Position 24