31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਮਿਲੇਗਾ ਸਾਲਾਨਾ 10 ਲੱਖ ਰੁਪਏ ਤੱਕ ਲਾਭ-ਜਗਰੂਪ ਸਿੰਘ ਸੇਖਵਾਂ <br/>

Ad Position 21
No active advertisement
ਅਜੀਤ ਡੈਸਕ 24-02-2026
ਬਾਬਾ ਬਕਾਲਾ ਸਾਹਿਬ, 23 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਾਲ ਈ 'ਚ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਸ: ਜਗਰੂਪ ਸਿੰਘ ਸੇਖਵਾਂ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਨ੍ਹਾਂ ਨੂੰ ਮਿਲਣ ਲਈ ਪੱੁਜੇ 'ਆਪ' ਆਗੂ ਸ: ਰਾਜਿੰਦਰ ਸਿੰਘ ਸਹੋਤਾ, ਚੇਅਰਮੈਨ ਵੀਰ ਸਿੰਘ ਖਾਨਪੁਰ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ: ਰਾਜਿੰਦਰ ਸਿੰਘ ਸਹੋਤਾ, ਚੇਅਰਮੈਨ ਵੀਰ ਸਿੰਘ ਖਾਨਪੁਰ, ਬਾਬਾ ਸੁੱਚਾ ਸਿੰਘ ਰਈਆ, ਡਾ: ਜਸਪਾਲ ਸਿੰਘ, ਬਾਬਾ ਬਲਰਾਜ ਸਿੰਘ ਕਾਨਪੁਰ, ਤਰਸੇਮ ਸਿੰਘ ਪ੍ਰਧਾਨ, ਸਰਵਨ ਸਿੰਘ ਸਾ: ਸਰਪੰਚ, ਹਰਜੀਤ ਸਿੰਘ ਮੈਂਬਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਦੀ ਫੇਟ ਵੱਜਣ ਕਾਰਨ ਔਰਤ ਜ਼ਖ਼ਮੀ <br/> ਅਗਲੀ ਖ਼ਬਰ ਭੁੱਸੇ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ ਅੱਜ ਤੋਂ <br/>
Ad Position 24