31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਖਮਨ ਚੈਰੀਟੇਬਲ ਹਸਪਤਾਲ ਅਜਨਾਲਾ ਵਲੋਂ ਮੁਫ਼ਤ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 24-02-2026
ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵਕ ਡਾ: ਕੁਲਵੰਤ ਸਿੰਘ ਨਿੱਝਰ ਦੀ ਅਗਵਾਈ ਹੇਠ ਚੱਲ ਰਹੇ ਸੁਖਮਨ ਚੈਰੀਟੇਬਲ ਹਸਪਤਾਲ ਨੇੜੇ ਬੀ.ਐੱਸ.ਐੱਫ. ਹੈੱਡਕੁਆਟਰ ਅਜਨਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਰੀਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਹਮੇਸ਼ਾ ਹੀ ਸਮਾਜਸੇਵੀ ਕੰਮਾਂ ਵਿਚ ਮੋਹਰੀ ਰਹਿਣ ਵਾਲੇ ਡਾ: ਕੁਲਵੰਤ ਸਿੰਘ ਨਿੱਝਰ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਂ ਦਾਨ ਹੈ, ਜਿਸ ਨਾਲ ਔਖੇ ਸਮੇਂ ਖੂਨ ਦੇ ਕੇ ਕਿਸੇ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਹੋਰਨਾਂ ਸਮਾਜਸੇਵੀ ਸੰਸਥਾਵਾਂ ਨੂੰ ਵੀ ਆਪਣੀ ਕਮਾਈ ਵਿਚੋਂ ਦਸਵੰਧ ਕੱਢ ਕੇ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ: ਕੁਲਵੰਤ ਸਿੰਘ ਨਿੱਝਰ ਨੇ ਦੱਸਿਆ ਕਿ ਅੱਜ ਦੇ ਮੈਡੀਕਲ ਚੈੱਕਅਪ ਕੈਂਪ ਦੌਰਾਨ ਡਾ: ਅਜੇ ਅਰੋੜਾ ਐੱਮ.ਬੀ.ਬੀ.ਅੱੈਸ. ਤੇ ਉਨ੍ਹਾਂ ਦੀ ਟੀਮ ਵਲੋਂ 200 ਤੋਂ ਵਧੇਰੇ ਮਰੀਜ਼ਾਂ ਦਾ ਜਿੱਥੇ ਮੁਫ਼ਤ ਚੈੱਕਅਪ ਕੀਤਾ ਗਿਆ ਹੈ ਉੱਥੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ | ਇਸ ਮੌਕੇ ਡਾ: ਕੁਲਵੰਤ ਸਿੰਘ ਨਿੱਝਰ ਨੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਸਕੱਤਰ ਭਾਈ ਕਾਬਲ ਸਿੰਘ ਸ਼ਾਹਪੁਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਅਮਰਜੀਤ ਸਿੰਘ ਬਾਜਵਾ, ਕੌਂਸਲਰ ਗੁਰਦੇਵ ਸਿੰਘ ਗੁਲਾਬ, 'ਆਪ' ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ, ਜਸਬੀਰ ਸਿੰਘ ਭਿੰਡੀਆਂ, ਬਲਵਿੰਦਰ ਸਿੰਘ ਓਠੀਆਂ, ਸੁਖਦਿਆਲ ਸਿੰਘ ਭੱਖਾ, ਸਾਹਿਬ ਸਿੰਘ ਸਾਬਾ ਫੱਤੇਵਾਲ, ਹਰਦੀਪ ਸਿੰਘ ਦੋਧੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਪਿੰਡ ਆਦੀਆ 'ਚ ਪੁਲਿਸ ਕਰਮਚਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਤੋਂ ਬਾਅਦ ਸਰਹੱਦੀ ਖੇਤਰ ਅੰਦਰ ਅਲਰਟ... ਅਗਲੀ ਖ਼ਬਰ ਬੱਸ ਦੀ ਫੇਟ ਵੱਜਣ ਕਾਰਨ ਔਰਤ ਜ਼ਖ਼ਮੀ <br/>
Ad Position 24