31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦਾਸਪੁਰ ਦੇ ਪਿੰਡ ਆਦੀਆ 'ਚ ਪੁਲਿਸ ਕਰਮਚਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਤੋਂ ਬਾਅਦ ਸਰਹੱਦੀ ਖੇਤਰ ਅੰਦਰ ਅਲਰਟ <br/>

Ad Position 21
No active advertisement
ਅਜੀਤ ਡੈਸਕ 24-02-2026
ਸਰਹੱਦੀ ਕਸਬਾ ਅਜਨਾਲਾ ਅੰਦਰ ਪੁਲਿਸ ਵਲੋਂ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਕੀਤੀ ਗਈ ਜਾਂਚ


ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਆਦੀਆਂ ਵਿਖੇ ਦੋ ਪੁਲਿਸ ਕਰਮਚਾਰੀਆਂ ਦੀ ਸ਼ੱਕੀ ਹਾਲਾਤਾਂ ਵਿਚ ਗੋਲੀਆਂ ਲੱਗਣ ਕਾਰਨ ਹੋਈ ਮੌਤ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬੀਤੀ ਰਾਤ ਸਰਹੱਦੀ ਖੇਤਰ ਅੰਦਰ ਅਲਰਟ ਜਾਰੀ ਕੀਤਾ ਗਿਆ | ਹੋਰਨਾਂ ਕਸਬਿਆਂ ਵਾਂਗ ਸਰਹੱਦੀ ਕਸਬਾ ਅਜਨਾਲਾ ਅੰਦਰ ਵੀ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਦੇਰ ਰਾਤ ਤੱਕ ਪੁਲਿਸ ਵਲੋਂ ਵਹੀਕਲਾਂ ਦੀ ਜਾਂਚ ਜਾਰੀ ਸੀ ਅਤੇ ਸ਼ੱਕੀ ਵਿਅਕਤੀਆਂ ਤੇ ਵੀ ਕਰੜੀ ਨਜ਼ਰ ਰੱਖੀ ਜਾ ਰਹੀ ਸੀ | ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਪਵਨ ਕੁਮਾਰ ਨੇ ਦੱਸਿਆ ਕਿ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਅਤੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੇਲ ਮੀਰ ਕਾਸਿਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅੰਦਰ ਦਾਖਲ ਹੋਣ ਵਾਲੇ ਸਾਰੇ ਮੁੱਖ ਰਸਤਿਆਂ 'ਤੇ ਨਾਕਾਬੰਦੀ ਕਰਕੇ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਸ਼ੱਕੀ ਵਹੀਕਲਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਗਲਤ ਕਾਰਵਾਈਆਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਆਗਿਆਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਬੇਕ ਸਿੰਘ ਵਲੋਂ ਖ਼ਾਲਸਾ ਵਹੀਰ ਸੰਬੰਧੀ ਹਲਕਾ ਜੰਡਿਆਲਾ 'ਚ ਮੀਟਿੰਗਾਂ <br/> ਅਗਲੀ ਖ਼ਬਰ ਸੁਖਮਨ ਚੈਰੀਟੇਬਲ ਹਸਪਤਾਲ ਅਜਨਾਲਾ ਵਲੋਂ ਮੁਫ਼ਤ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ <br/>
Ad Position 24