ਬਾਬਾ ਬਕਾਲਾ ਸਾਹਿਬ, 23 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਹਿਸਮਪੁਰ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਅਹਿਮ ਮੁਲਾਕਾਤ ਕੀਤੀ ਅਤੇ ਜਿੱਥੇ ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਵਧਾਈ ਦਿੱਤੀ, ਉਥੇ ਸਮੁੱਚੇ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਸ: ਮਜੀਠੀਆ ਦੇ ਬਾਹਰ ਆਉਣ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਖਾਸ ਕਰਕੇ ਯੂਥ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਲੋਕਾਂ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੋਰ ਵੀ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਹੋ ਰਹੀਆਂ ਰਿਕਾਰਡਤੋੜ ਰੈਲੀਆਂ ਵਿਚ ਲੋਕ ਆਪਣੇ ਮਹਿਬੂਬ ਆਗੂਆਂ ਸ: ਸੁਖਬੀਰ ਸਿੰਘ ਬਾਦਲ ਅਤੇ ਸ: ਬਿਕਰਮ ਸਿੰਘ ਮਜੀਠੀਆ ਨੂੰ ਸੁਨਣ ਲਈ ਪੁੱਜਦੇ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਮੁੜ ਤੋਂ ਸੂਬਾ ਖੁਸ਼ਹਾਲੀ ਦੀਆਂ ਲੀਹਾਂ 'ਤੇ ਤੁਰੇਗਾ | ਇਸ ਮੌਕੇ ਸ: ਮਜੀਠੀਆ ਨੇ ਸਾਰੇ ਆਏ ਹੋਏ ਆਗੂਆਂ/ਵਰਕਰਾਂ ਵਲੋਂ ਦਿਖਾਏ ਮਾਣ-ਸਤਿਕਾਰ-ਪਿਆਰ ਲਈ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਦੇ ਨਾਲ, ਸਤਪਾਲ ਸਿੰਘ, ਸਰਨੈਲ ਸਿੰਘ, ਪਿਆਰਾ ਸਿੰਘ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਦਲਜੀਤ ਸਿੰਘ, ਸਰਸਾ ਸਿੰਘ, ਜਗੀਰ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |