31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਸਰਕਾਰ ਵਲੋਂ ਪੱਤਰਕਾਰਾਂ 'ਤੇ ਪਰਚੇ ਦਰਜ ਕਰਨੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ

Ad Position 21
No active advertisement
ਚੇਤਨਪੁਰਾ ਵਿਖੇ ਕਿਸਾਨਾਂ ਵਲੋਂ ਕੀਤੀ ਮੀਟਿੰਗ ਵਿਚ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ, ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਹੋਰ | ਤਸਵੀਰ : ਮਹਾਂਬੀਰ ਸਿੰਘ ਗਿੱਲ <br/> 24-02-2026
ਚੇਤਨਪੁਰਾ, 23 ਫਰਵਰੀ (ਮਹਾਂਬੀਰ ਸਿੰਘ ਗਿੱਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਵਿਚ ਗੁਰਦੁਆਰਾ ਡੇਰਾ ਸਾਹਿਬ (ਚੇਤਨਪੁਰਾ) ਵਿਖੇ ਹੋਈ ਇਸ ਦੌਰਾਨ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਦੇ ਆਗੂਆਂ ਸ਼ਮੂਲੀਅਤ ਕੀਤੀ | ਇਸ ਦੌਰਾਨ ਆਗੂਆਂ ਕਿਹਾ ਕਿ ਪਿਛਲੇ ਸਮੇਂ ਪੰਜਾਬ ਦੇ ਵਿਚ ਲੋਕ ਪੱਖੀ ਪ੍ਰੈੱਸ ਦੀ ਆਵਾਜ਼ ਦਬਾਉਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਐਕਟੀਵਿਸਟਾਂ 'ਤੇ ਪਰਚੇ ਦਰਜ ਕੀਤੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਕਰਦੇ ਲੋਕਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ ਦੀ ਜ਼ੁਬਾਨ ਬੰਦੀ ਕਰਨ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰਾਂ ਤੇ ਪਰਚੇ ਕਰਨਾ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ, ਇਸ ਸਰਕਾਰੀ ਜਬਰ ਦੇ ਖ਼ਿਲਾਫ਼ ਪੱਤਰਕਾਰ ਭਾਈਚਾਰੇ ਅਤੇ ਲੋਕ ਪੱਖੀ ਜਨਤਕ ਜਥੇਬੰਦੀਆਂ ਨੇ ਮਾਲਵੇ ਦੇ ਜ਼ਿਲ੍ਹਾ ਬਠਿੰਡਾ ਦੇ ਡੀ. ਸੀ. ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਸੀ ਤੇ ਫੈਸਲਾ ਕੀਤਾ ਸੀ ਕਿ ਮਾਝੇ ਤੇ ਦੁਆਬੇ ਵਿਚ ਹੀ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ, ਇਸ ਤਹਿਤ 27 ਫਰਵਰੀ ਨੂੰ ਇਕੱਤਰਤਾ ਡੀ. ਸੀ. ਦਫ਼ਤਰ ਅੰਮਿਰਤਸਰ ਵਿਖੇ ਪੱਤਰਕਾਰਾਂ ਵਲੋਂ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ, ਜਿਸ ਵਿਚ ਬੀਕੇਯੂ ਏਕਤਾ ਉਗਰਾਹਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਸੰਬੰਧੀ ਅੱਜ ਡਿਊਟੀਆਂ ਲਾਈਆਂ ਗਈਆਂ | ਇਸ ਮੌਕੇ ਪ੍ਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ ਚੋਗਾਵਾਂ, ਡਾ. ਪਰਮਿੰਦਰ ਸਿੰਘ ਪੰਡੋਰੀ, ਅਜੈਬ ਸਿੰਘ ਟਰਪਈ, ਦਲਬੀਰ ਸਿੰਘ ਮੱਝਵਿੰਡ, ਜਸਪਾਲ ਧੰਗਈ, ਪਲਵਿੰਦਰ ਕੌਰ ਗੋਸਲ, ਕੁਲਬੀਰ ਜੇਠੂਵਾਲ, ਬਲਦੇਵ ਸਿੰਘ ਮਾਛੀਨੰਗਲ, ਗਿਆਨ ਸਿੰਘ ਕੰਦੋਵਾਲੀ, ਨਿਰਵੈਰ ਸਿੰਘ ਪਠਾਨ ਨੰਗਲ, ਸਾਹਿਬ ਸਿੰਘ ਮੱਝਪੁਰਾ, ਰੁਪਿੰਦਰ ਸਿੰਘ ਮੱਧੂਛਾਂਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ-ਬੋਲੀ ਦਾ ਆਦਰ ਕਰਨਾ ਸਾਡੀ ਨੈਤਿਕ, ਸੱਭਿਆਚਾਰਕ ਅਤੇ ਸਮਾਜਿਕ ਜ਼ਿੰਮੇਵਾਰੀ-ਪਿ੍ੰ: ਪਰਮਿੰਦਰ ਕੌਰ <br/> ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਹਲਕੇ ਦੇ ਪਿੰਡਾਂ 'ਚ ਖੇਡ ਮੈਦਾਨਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Ad Position 24