31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਾਂ-ਬੋਲੀ ਦਾ ਆਦਰ ਕਰਨਾ ਸਾਡੀ ਨੈਤਿਕ, ਸੱਭਿਆਚਾਰਕ ਅਤੇ ਸਮਾਜਿਕ ਜ਼ਿੰਮੇਵਾਰੀ-ਪਿ੍ੰ: ਪਰਮਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 24-02-2026
ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ ਪਿ੍ੰ: ਪਰਮਿੰਦਰ ਕੌਰ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ | 'ਮਾਤ ਭਾਸ਼ਾ ਦੀ ਮਹੱਤਤਾ' ਵਿਸ਼ੇ ਅਧੀਨ ਆਯੋਜਿਤ ਇਸ ਵਿਸ਼ੇਸ਼ ਸਮਾਗਮ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣਾ ਪਿਆਰ ਪ੍ਰਗਟਾਇਆ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਡਾ. ਪ੍ਰੇਮ ਸਿੰਘ ਨੇ ਆਪਣੇ ਸੰਬੋਧਨ ਵਿਚ ਮਾਂ-ਬੋਲੀ ਨੂੰ ਮਨੁੱਖ ਦੀ ਅਸਲੀ ਪਹਿਚਾਣ ਕਰਾਰ ਦਿੰਦਿਆਂ ਕਿਹਾ ਕਿ ਭਾਸ਼ਾ ਸਾਡੀ ਸਭਿਆਚਾਰਕ ਵਿਰਾਸਤ ਅਤੇ ਸਮਾਜਿਕ ਸਚੇਤਨਾ ਦੀ ਮਜ਼ਬੂਤ ਕੜੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰੋਜ਼ਮਰਰਾ ਜਿੰਦਗੀ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਤਰਜੀਹ ਦੇਣ ਅਤੇ ਇਸ ਦੀ ਸੰਭਾਲ, ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ | ਸਮਾਗਮ ਦੇ ਪ੍ਰਮੁੱਖ ਵਕਤਾ ਸਤਨਾਮ ਸਿੰਘ ਸਾਬਕਾ ਐਸੋਸੀਏਟ ਪ੍ਰੋਫੈਸਰ ਸਰਕਾਰੀ ਕਾਲਜ ਅੰਮਿ੍ਤਸਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਦੇ ਵੱਖ-ਵੱਖ ਪੜਾਵਾਂ ਬਾਰੇ ਡੂੰਘੀ ਅਤੇ ਸਾਹਿਤਿਕ ਜਾਣਕਾਰੀ ਪ੍ਰਦਾਨ ਕੀਤੀ |ਆਪਣੇ ਸੰਬੋਧਨ ਵਿਚ ਉਨ੍ਹਾਂ ਪੰਜਾਬੀ ਭਾਸ਼ਾ ਦੇ ਜਨਮ, ਵਿਕਾਸ ਅਤੇ ਵਿਸ਼ਵ ਪੱਧਰ 'ਤੇ ਉਸਦੀ ਪਛਾਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਪਣੀ ਮਾਂ-ਬੋਲੀ ਦੇ ਇਤਿਹਾਸ ਨੂੰ ਸਮਝਣਾ ਅਤੇ ਉਸ 'ਤੇ ਮਾਣ ਕਰਨਾ ਹਰ ਵਿਦਿਆਰਥੀ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਜਿਹੜੀ ਕੌਮ ਆਪਣੀ ਮਾਂ-ਬੋਲੀ ਨੂੰ ਸਨਮਾਨ ਦਿੰਦੀ ਹੈ, ਉਹ ਆਪਣੀ ਪਛਾਣ ਅਤੇ ਸਭਿਆਚਾਰ ਨੂੰ ਸਦਾ ਕਾਇਮ ਰੱਖਦੀ ਹੈ | ਪਿ੍ੰ: ਪਰਮਿੰਦਰ ਕੌਰ ਨੇ ਆਪਣੇ ਪ੍ਰੇਰਕ ਸੰਬੋਧਨ ਵਿਚ ਕਿਹਾ ਕਿ ਮਾਂ-ਬੋਲੀ ਦਾ ਆਦਰ ਕਰਨਾ ਸਾਡੀ ਨੈਤਿਕ, ਸਭਿਆਚਾਰਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਨਾਲ-ਨਾਲ ਆਪਣੀ ਭਾਸ਼ਾ ਅਤੇ ਸਭਿਆਚਾਰ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੀ ਮਜ਼ਬੂਤ ਅਗਵਾਈ ਹੇਠ ਇਹ ਸਮਾਗਮ ਕਾਲਜ ਦੀਆਂ ਸਰਗਰਮੀਆਂ ਵਿਚ ਇਕ ਯਾਦਗਾਰ ਕੜੀ ਸਾਬਤ ਹੋਇਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਾਂ-ਬੋਲੀ ਦੀ ਮਹੱਤਤਾ 'ਤੇ ਪ੍ਰਭਾਵਸ਼ਾਲੀ ਭਾਸ਼ਣ ਅਤੇ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵਿੰਦਰ ਸਿੰਘ ਤੇੜਾ, ਆਰਤੀ ਸ਼ਰਮਾ, ਦੀਵਿਆ, ਸ਼ਰਨਪ੍ਰੀਤ ਕੌਰ, ਡਾ. ਮਲਖਾਨ ਸਿੰਘ, ਡਾ. ਸਤਨਾਮ ਕੌਰ, ਡਾ. ਪ੍ਰੀਆ, ਜਸਪ੍ਰੀਤ ਸਿੰਘ, ਰਮਿੰਦਰ ਕੌਰ, ਸੁਮਨਦੀਪ ਕੌਰ, ਗੁਨੀਤ ਸਿੰਘ ਭੱਲਾ, ਜਗਰੂਪ ਕੌਰ, ਅਜੇਪਾਲ ਕੌਰ ਰੰਧਾਵਾ, ਨਬੀ ਕਾਂਸਰਾ ਅਤੇ ਸੁਖਜਿੰਦਰ ਸਿੰਘ ਆਦਿ ਸ਼ਾਮਿਲ ਸਨ | ਇਹ ਸਮਾਗਮ ਵਿਦਿਆਰਥੀਆਂ ਵਿਚ ਆਪਣੀ ਮਾਂ-ਬੋਲੀ ਪ੍ਰਤੀ ਮਾਣ, ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿਚ ਸਫਲ ਸਾਬਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ 57ਵਾਂ ਹੋਲਾ ਮਹੱਲਾ ਖਾਲਸਾਈ ਸ਼ਾਨੋ ਸ਼ੌਕਤ ਨਾਲ ਸਮਾਪਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ 'ਤੇ ਪਰਚੇ ਦਰਜ ਕਰਨੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ
Ad Position 24