ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦਾ ਰਹਿੰਦਾ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਅੱਜ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੁੱਕੜਾਂ ਵਾਲਾ ਰੋਡ ਤੋਂ ਚਿਰਾਂ ਤੋਂ ਖ਼ਰਾਬ ਹੋਈ ਸੜਕ ਬਣਾਉਣ ਦਾ ਜੋ ਕੰਮ ਪਹਿਲ ਦੇ ਅਧਾਰ 'ਤੇ ਸ਼ੁਰੂ ਕੀਤਾ ਸੀ | ਉਸ ਜੜਕ ਨੂੰ ਮੁਕੰਮਲ ਹੋਣ 'ਤੇ ਉਨ੍ਹਾਂ ਨੇ ਅੱਜ ਉਸਦਾ ਨਿਰੀਖਣ ਕੀਤਾ ਅਤੇ ਸੜਕ ਬਣਾਉਣ ਦਾ ਜੋ ਵੀ ਕੰਮ ਰਹਿੰਦਾ ਉਸ ਨੂੰ ਪਹਿਲ ਦੇ ਆਧਾਰ 'ਤੇ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਪਿੰਡ ਓਠੀਆਂ ਦੀ ਪੰਚਾਇਤ ਦੀ ਸਿਫਤ ਕਰਦਿਆਂ ਕਿਹਾ ਕਿ ਪਿੰਡ ਦਾ ਸਰਪੰਚ ਤਰਲੋਚਨ ਸਿੰਘ ਅਤੇ ਸਮੂਹ ਮੈਂਬਰ ਜੋ ਪਿੰਡ ਦਾ ਵਿਕਾਸ ਬਿਨਾ ਭੇਦ ਭਾਵ ਦੇ ਕਰਵਾ ਰਹੇ ਹਨ, ਉਹ ਬਹੁਤ ਸਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਤੇ ਪਿੰਡਾਂ ਦੇ ਵਿਕਾਸ ਜੋ ਵੀ ਕੰਮ ਰਹਿੰਦਾ ਹੈ, ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਕੇ ਪਹਿਲ ਦੇ ਅਧਾਰ 'ਤੇ ਕਰਵਾਇਆ ਜਾਏਗਾ | ਉਨ੍ਹਾਂ ਕਿਹਾ 2027 ਵਿਚ ਪੰਜਾਬ ਵਿਚ ਮੁੜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਮੈਂਬਰ ਪੰਚਾਇਤ ਹਰਮਨ ਸਿੰਘ, ਜਗਚਾਨਣ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਰੱਖ ਓਠੀਆਂ ਸੰਮਤੀ ਮੈਂਬਰ ਅੰਗਰੇਜ ਸਿੰਘ ਧਾਰੀਵਾਲ ਆਦਿ ਹਾਜ਼ਰ ਸਨ |
ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਓਠੀਆਂ ਪਿੰਡ ਦਾ ਜਾਇਜ਼ਾ <br/>
ਅਜੀਤ ਡੈਸਕ
25-02-2026