13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ <br/>

Ad Position 21
No active advertisement
ਅਜੀਤ ਡੈਸਕ 25-02-2026
ਜਗਦੇਵ ਕਲਾਂ, 24 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ (ਰਜਿ.) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਹੋਰ ਗੁਰੂ ਦੁਲਾਰੇ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ 27 ਫਰਵਰੀ ਨੂੰ ਸਰਕਾਰੀ ਹਸਪਤਾਲ ਜਗਦੇਵ ਕਲਾਂ ਦੀ ਵਿਸ਼ਾਲ ਗਰਾਊਾਡ ਵਿਚ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਮਤਿ ਪ੍ਰਚਾਰ ਸਭਾ ਦੇ ਨੁਮਾਇੰਦਿਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸੰਗਤਾਂ ਵਿਚ ਸਮਾਗਮ ਪ੍ਰਤੀ ਪੂਰਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ 27 ਫਰਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ, ਉਪਰੰਤ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ, ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ, ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਭਾਈ ਮੇਜਰ ਸਿੰਘ ਖਾਲਸਾ ਢਾਡੀ ਜਥਾ, ਕਥਾਵਾਚਕ ਗਿਆਨੀ ਗੁਰਲਾਲ ਸਿੰਘ ਅਤੇ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਪੜਪੋਤਰੇ ਅਮਨਦੀਪ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਓਠੀਆਂ ਪਿੰਡ ਦਾ ਜਾਇਜ਼ਾ <br/>
Ad Position 24