13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਪੜਪੋਤਰੇ ਅਮਨਦੀਪ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-02-2026
ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅਰਦਾਸ ਦੀ ਮਹਾਨਤਾ ਨੂੰ ਬਰਕਰਾਰ ਰੱਖਦਿਆਂ 74 ਦਿਨ ਭੁੱਖ ਹੜਤਾਲ 'ਤੇ ਰਹਿਣ ਉਪਰੰਤ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਪਰਿਵਾਰ ਵਿਚੋਂ ਉਨ੍ਹਾਂ ਦੇ ਪੜਪੋਤਰੇ ਸ: ਅਮਨਦੀਪ ਸਿੰਘ ਫੇਰੂਮਾਨ ਜੋ ਕਿ ਬਹੁਤ ਵਧੀਆ ਪ੍ਰਚਾਰਕ ਹਨ ਅਤੇ ਅੱਜਕੱਲ੍ਹ ਅਮਰੀਕਾ ਵਿਚ ਸੈਟਲ ਹਨ, ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ ਮਹਾਨ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਬੁਤਾਲਾ, ਹੈੱਡ ਗ੍ਰੰਥੀ ਹਰਦੇਵ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਇੰਚਾਰਜ ਤੇ ਕਿਸਾਨ ਆਗੂ ਮਾਹਲ ਨਹੀਂ ਰਹੇ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ <br/>
Ad Position 24