13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜੰਡਿਆਲਾ ਗੁਰੂ ਹਲਕੇ ਵਿਚ ਡੈਨੀ ਬੰਡਾਲਾ ਦੀ ਵਧਦੀ ਲੋਕਪਿ੍ਯਤਾ ਨਾਲ ਵਿਰੋਧੀ ਪਾਰਟੀਆਂ ਘਬਰਾਈਆਂ-ਕਾਂਗਰਸੀ ਆਗੂ <br/>

Ad Position 21
No active advertisement
ਅਜੀਤ ਡੈਸਕ 25-02-2026

ਜੰਡਿਆਲਾ ਗੁਰੂ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਹਲਕੇ ਵਿਚ ਵਧ ਰਹੀ ਲੋਕਪਿ੍ਯਤਾ ਨੂੰ ਵੇਖਦਿਆਂ ਵਿਰੋਧੀ ਧਿਰਾਂ ਵਲੋਂ ਗੁਮਰਾਹ ਕਰਨ ਵਾਲਾ ਪ੍ਰਚਾਰ ਕੀਤਾ ਜਾ ਰਿਹਾ ਹੈ | ਇਹ ਦਾਅਵਾ ਕਾਂਗਰਸੀ ਆਗੂਆਂ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਪ੍ਰਧਾਨ ਜਗਜੀਤ ਸਿੰਘ ਜੋਗੀ, ਜੋਗਾ ਸਿੰਘ ਮਿਹਰਬਾਨਪੁਰ, ਸੁਰਿੰਦਰ ਸਿੰਘ ਸ਼ਾਹ ਮਲੀਆ, ਸਰਪੰਚ ਪਰਮਜੀਤ ਸਿੰਘ ਨੰਗਲ ਗੁਰੂ, ਸ਼ਾਮ ਸਿੰਘ, ਅਵਤਾਰ ਸਿੰਘ ਟੱਕਰ ਆਦਿ ਵਲੋਂ ਕੀਤਾ ਗਿਆ | ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸੀਮਤ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੋਕ ਹੁਣ ਹਕੀਕਤ ਨੂੰ ਸਮਝ ਰਹੇ ਹਨ ਅਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਫ਼ੈਸਲੇ ਕਰ ਰਹੇ ਹਨ | ਆਗੂਆਂ ਨੇ ਮੋਗਾ ਵਿਚ ਕੀਤੀ ਗਈ ਰੈਲੀ ਦਾ ਜ਼ਿਕਰ ਕਰਦਿਆਂ ਤੰਜ ਕਸਿਆ ਕਿ ਇਹ ਸਪੱਸ਼ਟ ਕੀਤਾ ਜਾਵੇ ਕਿ ਉਹ ਰੈਲੀ ਪੁਲਿਸ ਅਧਿਕਾਰੀਆਂ ਦੀ ਸੀ ਜਾਂ ਸਿਆਸੀ ਰੈਲੀ ਸੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਮਾਮਲਾ ਸੂਬੇ ਵਿਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ | ਕਾਂਗਰਸੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਨਸ਼ਾ ਵਿਰੋਧੀ ਮੁਹਿੰਮਾਂ ਦੌਰਾਨ ਕੁਝ ਵਲੰਟੀਅਰਾਂ ਵਲੋਂ ਗਲਤ ਕੰਮ ਕੀਤੇ ਜਾਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਖੜੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸੰਬੰਧ ਵਿਚ ਦੋ-ਰੋਜ਼ਾ ਵਰਕਸ਼ਾਪ <br/> ਅਗਲੀ ਖ਼ਬਰ ਗੁਰਸਿੱਖ ਫੌਜੀ ਨੇ ਆਪਣੇ ਛੋਟੇ ਦੋ ਪੁੱਤਰਾਂ ਸਮੇਤ ਮੈਰਾਥਨ ਦੌੜ 'ਚ ਲਿਆ ਭਾਗ <br/>
Ad Position 24