ਚਵਿੰਡਾ ਦੇਵੀ, 24 ਫਰਵਰੀ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀ ਸੰਸਥਾ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਭਾਸ਼ਾ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਪ੍ਰੋ. ਗੁਰਦੇਵ ਸਿੰਘ ਦੀ ਯੋਗ ਅਗਵਾਈ ਹੇਠ 23 ਅਤੇ 24 ਫਰਵਰੀ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸੰਬੰਧ ਵਿਚ ਦੋ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਮਾਂ ਬੋਲੀ ਨਾਲ ਸੰਬੰਧਿਤ ਸਾਹਿਤਕ ਅਤੇ ਕਲਾਤਮਕ ਮੁਕਾਬਲੇ ਪੋਸਟਰ ਮੇਕਿੰਗ, ਸੁੰਦਰ ਲਿਖਾਈ, ਕਵਿਤਾ ਉਚਾਰਨ ਅਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ | ਵਰਕਸ਼ਾਪ ਦੇ ਦੂਜੇ ਦਿਨ ਢਾਹਾਂ ਪੁਰਸਕਾਰ ਨਾਲ ਸਨਮਾਨਿਤ (ਆਪਣੇ ਆਪਣੇ ਮਰਸੀਏ ਪੁਸਤਕ ਲਈ) ਪੰਜਾਬੀ ਦੀ ਨਾਮਵਰ ਕਹਾਣੀਕਾਰਾ ਡਾ. ਸਰਘੀ ਨਾਲ ਸਾਹਿਤਕ ਮਿਲਣੀ ਕਰਵਾਈ ਗਈ ਅਤੇ ਕਾਲਜ ਪਿ੍ੰ: ਗੁਰਦੇਵ ਸਿੰਘ ਤੇ ਡਾ. ਸਰਘੀ ਦੁਆਰਾ ਕਾਲਜ ਵਿਚ ਕੰਧ ਪੱਤਿ੍ਕਾ ਦਾ ਉਦਘਾਟਨ ਵੀ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਵਿਚ ਸਾਹਿਤਕ ਰਚਨਾਵਾਂ ਲਿਖਣ ਦੀ ਚੇਟਕ ਪੈਦਾ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕ ਪ੍ਰਤਿਭਾ ਨੂੰ ਹੋਰ ਨਿਖਾਰਨ ਦਾ ਮੌਕਾ ਮਿਲ ਸਕੇ | ਸਮਾਗਮ ਦੇ ਸ਼ੁਰੂ ਵਿਚ ਭਾਸ਼ਾ ਵਿਭਾਗ ਦੇ ਮੁਖੀ ਡਾ. ਪ੍ਰਭਜੀਤ ਕੌਰ ਨੇ ਡਾ. ਸਰਘੀ ਦੀ ਜਾਣ ਪਹਿਛਾਣ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਾਹਿਤਿਕ ਕਾਰਜਾਂ ਤੋਂ ਜਾਣੂੰ ਕਰਵਾਇਆ | ਕਾਲਜ ਪਿ੍ੰ: ਪ੍ਰੋ. ਗੁਰਦੇਵ ਸਿੰਘ ਨੇ ਡਾ. ਸਰਘੀ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦੀ ਕਹਾਣੀ ਲਿਖਣ ਦੀ ਕਲਾ ਤੇ ਚਰਚਾ ਕਰਦਿਆਂ ਮਾਂ ਬੋਲੀ ਦੀ ਜੀਵਨ ਵਿਚ ਮਹੱਤਤਾ ਬਾਰੇ ਦੱਸਿਆ | ਡਾ. ਸਰਘੀ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਮਾਂ ਬੋਲੀ ਨਾਲ ਪਿਆਰ ਤੇ ਸਾਂਝ ਪਾਈ ਰੱਖਣ ਦੀ ਹਦਾਇਤ ਕਰਦਿਆਂ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਤੇ ਸਾਹਿਤਕ ਅਮੀਰੀ ਬਾਰੇ ਚਰਚਾ ਕੀਤੀ ਅਤੇ ਨਾਲ ਹੀ ਅਧੁਨਿਕ ਏ. ਆਈ. ਦੇ ਯੁੱਗ ਵਿਚ ਮਾਤ ਭਾਸ਼ਾ ਦੀ ਸਾਰਥਿਕਤਾ ਬਾਰੇ ਗੱਲਬਾਤ ਕਰਦਿਆਂ ਇਤਹਾਸਿਕ ਅਤੇ ਸਾਹਿਤਕ ਹਵਾਲਿਆਂ ਰਾਹੀਂ ਆਧੁਨਿਕ ਸਮੇਂ ਵਿਚ ਦਰਪੇਸ਼ ਚੁਣੌਤੀਆਂ ਬਾਰੇ ਵੀ ਵਿਸਥਾਰ ਸਹਿਤ ਗੱਲਬਾਤ ਕੀਤੀ | ਸਮਾਗਮ ਦੇ ਅੰਤ ਵਿਚ ਸਾਹਿਤਿਕ ਤੇ ਕਲਾਤਮਕ ਮੁਕਾਬਲਿਆਂ ਵਿਚੋਂ ਪਹਿਲੇ ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਪਿ੍ੰ. ਗੁਰਦੇਵ ਸਿੰਘ ਤੇ ਸਮੁੱਚੇ ਭਾਸ਼ਾ ਵਿਭਾਗ ਵਲੋਂ ਡਾ. ਸਰਘੀ ਨੂੰ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਭਾਸ਼ਾ ਵਿਭਾਗ ਤੋਂ ਡਾ. ਸਤਿੰਦਰਜੀਤ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਜਸ਼ਨਪੁਨੀਤ ਕੌਰ ਅਤੇ ਵਿਦਿਆਰਥੀ ਮੌਜੂਦ ਸਨ |
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸੰਬੰਧ ਵਿਚ ਦੋ-ਰੋਜ਼ਾ ਵਰਕਸ਼ਾਪ <br/>
ਅਜੀਤ ਡੈਸਕ
25-02-2026