13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 25-02-2026
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ ਸਦਕਾ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਕਾਰਨ ਜਿੰਨਾਂ ਕਿਸਾਨਾਂ ਦੀਆਂ ਸਰਕਾਰੀ ਜ਼ਮੀਨਾਂ ਅਤੇ ਫ਼ਸਲਾਂ ਦਾ ਨੁਕਸਾਨ ਹੋਇਆ ਸੀ, ਉਨ੍ਹਾਂ ਨੂੰ ਮੁਆਵਜ਼ਾ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ | 'ਅਜੀਤ' ਨਾਲ ਫ਼ੋਨ 'ਤੇ ਇਹ ਇਹ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੈਬਨਿਟ ਵਲੋਂ ਲਏ ਇਸ ਫ਼ੈਸਲੇ ਨਾਲ ਅਜਨਾਲਾ ਹਲਕੇ ਦੇ ਉਨ੍ਹਾਂ ਸਾਰੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਕੋਲ ਕੰਡਿਆਲੀ ਤਾਰ ਦੇ ਆਰ-ਪਾਰ ਸਰਕਾਰੀ ਜ਼ਮੀਨਾਂ ਸਨ ਤੇ ਹੁਣ ਇਨ੍ਹਾਂ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ | ਵਿਧਾਇਕ ਸ: ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ 2800 ਏਕੜ ਸਰਕਾਰੀ ਜ਼ਮੀਨ ਤੇ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕਾਸ਼ਤ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇਕ ਅਹਿਮ ਆਨਲਾਈਨ ਮੀਟਿੰਗ ਕੀਤੀ, ਇਸ ਮੀਟਿੰਗ ਦਾ ਮੁੱਖ ਮਨੋਰਥ 'ਪਨਾਹੀ ਕਦੀਮ', 'ਮਾਲਗੁਜ਼ਾਰ' ਅਤੇ 'ਮੁਆਫ਼ੀਦਾਰ' ਸ਼੍ਰੇਣੀ ਦੀਆਂ ਜ਼ਮੀਨਾਂ ਜੋ ਕਿ ਮੇਰੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਲਗਭਗ 10181 ਕਨਾਲ ਜ਼ਮੀਨ ਹੈ, ਜਿਸ 'ਤੇ 6,344 ਕਿਸਾਨ ਖੇਤੀ ਕਰ ਰਹੇ ਹਨ | ਜਲਦ ਹੀ ਪੰਜਾਬ ਸਰਕਾਰ ਇਨ੍ਹਾਂ ਸਾਰੇ ਕਿਸਾਨਾਂ ਨੂੰ ਮਾਲਕੀ ਦੇ ਹੱਕ ਦੇਣ ਜਾ ਰਹੀ ਹੈ | ਵਿਧਾਇਕ ਧਾਲੀਵਾਲ ਨੇ ਇਨ੍ਹਾਂ ਦੋਵਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਨਾਲਾ ਹਲਕੇ ਦੇ ਸਮੂਹ ਕਿਸਾਨਾਂ ਵਲੋਂ ਵਿਸ਼ੇਸ਼ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਬੱਡੀ ਕੱਪ 28 ਨੂੰ ਅਗਲੀ ਖ਼ਬਰ ਸਠਿਆਲਾ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <b...
Ad Position 24