13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀਆਂ ਹੋ ਰਹੀਆਂ ਰੈਲੀਆਂ 'ਚ ਲੋਕਾਂ ਦੇ ਵੱਡੇ ਇਕੱਠਾਂ ਨੇ 2027 'ਚ ਸਰਕਾਰ ਬਣਨ ਦਾ ਦਿੱਤਾ ਸਬੂਤ-ਗਗਨਦੀਪ ਭਕਨਾ <br/>

Ad Position 21
No active advertisement
ਅਜੀਤ ਡੈਸਕ 25-02-2026
ਜੇਠੂਵਾਲ, 24 ਫਰਵਰੀ ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਦੇ ਹਰੇਕ ਹਲਕੇ 'ਚ ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ ਤਹਿਤ ਹੋ ਰਹੀਆਂ ਅਕਾਲੀ ਦਲ ਦੀਆਂ ਰੈਲੀਆਂ 'ਚ ਲੋਕਾਂ ਦੇ ਵੱਡੇ ਇਕੱਠਾਂ ਨੇ ਜਿੱਥੇ ਵਿਰੋਧੀਆਂ ਦੇ ਸਭ ਭਰਮ-ਭੁਲੇਖੇ ਦੂਰ ਕਰ ਦਿੱਤੇ, ਉਥੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਸਰਕਾਰ ਬਣਨ ਦਾ ਬਣਨ ਦਾ ਸਬੂਤ ਦੇ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੂਬੇ ਚ ਵਧ ਰਹੀ ਦਿਨ ਬ ਦਿਨ ਚੜਤ ਤੋ ਬੁਖਲਾਹਟ ਵਿਚ ਆ ਕੇ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਵਿਰੋਧੀਆਂ ਦੀਆ ਚਾਲਾਂ ਕਦੇ ਵੀ ਕਾਮਯਾਬ ਨਹੀ ਹੋਣਗੀਆਂ ਕਿਉਂਕਿ ਉਨ੍ਹਾਂ ਦਾ ਲੋਕ ਅਧਾਰ ਹੁਣ ਖ਼ਤਮ ਹੋਣ ਕਿਨਾਰੇ ਹੈ ਜਿਸ ਦੀ ਮਿਸਾਲ ਹਰ ਹਲਕੇ ਵਿਚ ਲੋਕ ਅਕਾਲੀ ਦਲ ਨਾਲ ਧੜਾ ਧੜ ਜੁੜਨ ਤੋਂ ਮਿਲਦੀ ਹੈ | ਕਿਉਂਕਿ ਲੋਕ ਪੰਜਾਬ ਵਿਚਲੀ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਇਸ ਸਰਕਾਰ ਨੂੰ ਚਲਦਾ ਕਰਨ ਲਈ ਬੇਸਬਰੀ ਨਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਅਗਲੀ ਸਰਕਾਰ ਅਕਾਲੀ ਦਲ ਦੀ ਸਰਕਾਰ ਬਣ ਸਕੇ, ਕਿਉਂਕਿ ਲੋਕ ਅਕਾਲੀ ਸਰਕਾਰ ਵਿਚ ਹੀ ਸੁਰੱਖਿਅਤ ਹਨ ਅਤੇ ਹਰ ਪੱਖੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਜੋ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ | ਇਸ ਮੌਕੇ ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਮੱਖਣ ਸਿੰਘ ਹਰੀਆ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਬਾਬਾ ਹਰਦੇਵ ਸਿੰਘ ਦਾਨਾ, ਹਰਪਾਲ ਸਿੰਘ, ਕੇਵਲ ਸਿੰਘ ਭੋਆ, ਮਲਕੀਤ ਸਿੰਘ ਬੱਬਲੂ, ਜਥੇਦਾਰ ਅਨੂਪ ਸਿੰਘ ਤੇ ਹੋਰ ਅਕਾਲੀ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪੈਸੇ ਨਾ ਦੇਣ 'ਤੇ ਚਲਾਈਆਂ ਸਿੱਧੀਆਂ ਗੋਲੀਆਂ, ਪਿੰਡ 'ਚ ਦਹਿਸ਼ਤ ਦਾ ਮਾਹੌਲ <br/> ਅਗਲੀ ਖ਼ਬਰ ਕਾਰਗਿਲ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ 26ਵੀਂ ਬਰਸੀ ਮਨਾਈ <br/>
Ad Position 24