13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੈਸੇ ਨਾ ਦੇਣ 'ਤੇ ਚਲਾਈਆਂ ਸਿੱਧੀਆਂ ਗੋਲੀਆਂ, ਪਿੰਡ 'ਚ ਦਹਿਸ਼ਤ ਦਾ ਮਾਹੌਲ <br/>

Ad Position 21
No active advertisement
ਅਜੀਤ ਡੈਸਕ 25-02-2026
ਚੋਗਾਵਾਂ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਪੈਸੇ ਨਾ ਦੇਣ 'ਤੇ ਇਕ ਵਿਅਕਤੀ ਵਲੋਂ ਦੁਕਾਨ 'ਤੇ ਸਿੱਧੀਆਂ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਪਿੰਡ ਵਣੀਏਕੇ ਦੇ ਗੁਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀ ਕੋਠੀ ਉੱਪਰ ਰਾਤ ਡੇਢ ਵਜੇ ਦੇ ਕਰੀਬ ਪਿੰਡ ਕਮਾਸਕੇ ਦਾ ਇਕ ਵਿਅਕਤੀ ਗੋਲੀਆਂ ਚਲਾ ਕੇ ਫਰਾਰ ਹੋ ਗਿਆ | ਉਕਤ ਵਿਅਕਤੀ ਵਲੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ | ਅੱਜ ਫਿਰ ਗੋਰੂ ਵਲੋਂ ਆਪਣੀ ਮਾਤਾ ਦੀ ਲਾਈਸੰਸੀ ਰਾਈਫ਼ਲ ਲੈ ਕੇ ਸਾਡੇ ਘਰ ਦੇ ਬਾਹਰ ਵਾਰ ਗੇੜੀਆਂ ਮਾਰੀਆਂ | ਸਾਡੇ ਖੇਤਾਂ ਵਿਚ ਲੱਗੇ ਟਰਾਂਸਫਾਰਮ ਨੂੰ ਗੋਲੀਆਂ ਮਾਰੀਆਂ | ਪਿੰਡ ਦੇ ਚੌਂਕ ਵਿਚ ਮੇਰੇ ਤਾਇਆ ਦੇ ਬੇਟੇ ਹਰਪ੍ਰੀਤ ਸਿੰਘ ਜਿਸ ਦੀ ਖਾਦ ਦੀ ਦੁਕਾਨ ਹੈ | ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ | ਉਸ ਵਲੋਂ ਪੈਸੇ ਨਾ ਦੇਣ 'ਤੇ ਰਾਈਫ਼ਲ ਨਾਲ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ | ਹਰਪ੍ਰੀਤ ਸਿੰਘ ਨੇ ਦੁਕਾਨ ਵਿਚ ਲੁੱਕ ਕੇ ਆਪਣੀ ਜਾਨ ਬਚਾਈ | ਪਿੰਡ ਵਿਚ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਮੌਕੇ ਗੁਰਪਾਲ ਸਿੰਘ, ਹਰਪ੍ਰੀਤ ਸਿੰਘ, ਡਾ. ਹਰਵਿੰਦਰ ਸਿੰਘ, ਗੁਲਜ਼ਾਰ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀ ਨੂੰ ਗਿ੍ਫਤਾਰ ਨਾ ਕੀਤਾ ਤਾਂ ਉਹ ਜਥੇਬੰਦੀ ਨੂੰ ਲੈ ਕੇ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ | ਥਾਣਾ ਲੋਪੋਕੇ ਦੀ ਪੁਲਿਸ ਵਲੋਂ ਮੌਕਾ ਵੇਖ ਕੇ ਦੋਸ਼ੀ ਸੁਖਰਾਜ ਸਿੰਘ ਉਰਫ ਗੋਰੂ ਖ਼ਿਲਾਫ਼ ਧਾਰਾ 109, 359 (2) ਬੀ. ਐੱਨ. ਐੱਸ., 25,27-54-59 ਅਸਲਾ ਐਕਟ ਅਧੀਨ ਮੁਕਦਮਾ ਦਰਜ ਕਰਕੇ ਦੋਸ਼ੀ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਗੋਪਾਲ ਪਬਲਿਕ ਸਕੂਲ, ਵਡਾਲਾ ਵੀਰਮ ਵਿਖੇ ਐੱਨ. ਸੀ. ਸੀ. ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀਆਂ ਹੋ ਰਹੀਆਂ ਰੈਲੀਆਂ 'ਚ ਲੋਕਾਂ ਦੇ ਵੱਡੇ ਇਕੱਠਾਂ ਨੇ 2027 'ਚ ਸਰਕਾਰ ਬਣਨ...
Ad Position 24