ਜੰਡਿਆਲਾ ਗੁਰੂ, 25 ਫਰਵਰੀ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਹਰਦੀਪ ਸਿੰਘ ਗਿੱਲ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵਿਚ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਦੇਣ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ | ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਨਵੇਂ ਆਦੇਸ਼ਾਂ ਮੁਤਾਬਕ ਹਰਦੀਪ ਸਿੰਘ ਗਿੱਲ ਨੂੰ ਵਾਈਸ ਚੇਅਰਮੈਨ ਵਜੋਂ ਕੰਮ ਕਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਦੇ ਰਾਸ਼ਟਰਪਤੀ ਵਲੋਂ ਹਰਦੀਪ ਸਿੰਘ ਗਿੱਲ ਨੂੰ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਵਿਚ ਮੈਂਬਰ ਨਾਮਜਦ ਕੀਤਾ ਗਿਆ ਸੀ ਹੁਣ ਉਹ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਣਗੇ | ਹਰਦੀਪ ਸਿੰਘ ਗਿੱਲ ਨੇ ਨਵੀਂ ਜਿੰਮੇਵਾਰੀ ਮਿਲਣ 'ਤੇ ਦੇਸ਼ ਦੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਅਤੇ ਬਿਹਤਰੀ ਲਈ ਸਰਕਾਰ ਨੂੰ ਲੋੜੀਂਦੀਆਂ ਸਿਫਾਰਸ਼ਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਕਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ, ਕੇਂਦਰੀ ਮੰਤਰੀ ਵਰਿੰਦਰ ਖਟੀਕ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸੰਗਠਨ ਮਹਾਂ ਮੰਤਰੀ ਸ੍ਰੀਨਿਵਾਸਲੂ