19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿੰਘ ਸਾਹਿਬ ਜਥੇ. ਕੁਲਦੀਪ ਸਿੰਘ ਗੜਗੱਜ ਦਾ ਖੱਬੇ ਰਾਜਪੂਤਾਂ ਪਹੁੰਚਣ 'ਤੇ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-02-2026
ਚੌਕ ਮਹਿਤਾ, 25 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੇ ਦਿਨ ਪਿੰਡ ਖੱਬੇ ਰਾਜਪੂਤਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਰਕੀਟ ਕਮੇਟੀ ਮਹਿਤਾ ਦੇ ਸਾਬਕਾ ਚੇਅਰਮੈਨ ਜਥੇ. ਗੁਰਮੀਤ ਸਿੰਘ ਖੱਬੇ ਰਾਜਪੂਤਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਹਾਜ਼ਰੀ ਭਰੀ | ਇਸ ਦੌਰਾਨ ਸੰਬੋਧਨ ਕਰਦਿਆਂ ਦੌਰਾਨ ਉਨ੍ਹਾਂ ਸੰਗਤ ਨੂੰ ਸਿੱਖੀ ਸਿਧਾਂਤਾਂ 'ਤੇ ਦਿ੍ੜਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਜ ਪੰਥ ਵਿਰੋਧੀ ਤਾਕਤਾਂ ਸਿੱਖੀ ਨੂੰ ਢਾਹ ਲਾਉਣ ਲਈ ਹਰ ਵੇਲੇ ਯਤਨਸ਼ੀਲ ਹਨ, ਇਨ੍ਹਾਂ ਮਾਰੂ ਤਾਕਤਾਂ ਦਾ ਟਾਕਰਾ ਕਰਨ ਲਈ ਸਾਨੂੰ ਖੰਡੇ ਬਾਟੇ ਦੀ ਪਾਹੁਲ ਛਕਣ ਅਤੇ ਗੁਰਬਾਣੀ ਦੇ ਨਾਲ ਜੁੜਨ ਦੀ ਲੋੜ ਹੈ | ਜਥੇਦਾਰ ਗੜਗੱਜ ਨੇ ਆਖਿਆ ਕਿ ਚੇਅਰਮੈਨ ਗੁਰਮੀਤ ਸਿੰਘ ਹੁਰਾਂ ਦਾ ਪਰਿਵਾਰ ਸਿੱਖੀ ਦਾ ਪਹਿਰੇਦਾਰ ਹੈ | ਅੱਜ ਇਨ੍ਹਾਂ ਆਪਣੇ ਸਵਰਗੀ ਮਾਤਾ ਪਿਤਾ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਹਨ | ਇਸੇ ਤਰ੍ਹਾਂ ਸਭ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਜਿਵੇਂ ਇਕ ਚਿੱਤਰਕਾਰ ਕਿਸੇ ਤਸਵੀਰ ਵਿਚ ਸੋਹਣੇ ਰੰਗ ਭਰ ਕੇ ਉਸ ਨੂੰ ਮਨਮੋਹਕ ਬਣਾਉਂਦਾ ਹੈ, ਠੀਕ ਉਸੇ ਤਰ੍ਹਾਂ ਹਰੇਕ ਮਾਂ-ਬਾਪ ਆਪਣੇ ਬੱਚਿਆਂ ਨੂੰ ਚੰਗਾ ਆਚਰਨ ਦੇਣ ਲਈ ਗੁਣਵਾਨ ਬਣਾਉਂਦੇ ਹਨ | ਇਸ ਦੌਰਾਨ ਚੇਅਰਮੈਨ ਲਖਵਿੰਦਰ ਸਿੰਘ ਖਾਲਸਾ ਨੇ ਸਿੰਘ ਸਾਹਿਬ ਜਥੇ. ਕੁਲਦੀਪ ਸਿੰਘ ਗੜਗੱਜ ਦਾ ਇਥੇ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਜਥੇ. ਗੁਰਮੀਤ ਸਿੰਘ ਤੇ ਹੋਰਨਾਂ ਵਲੋਂ ਸਿਰੋਪਾਓ ਤੇ ਦੁਸ਼ਾਲਾ ਭੇਟ ਕਰਕੇ ਸਨਮਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਹਲਕਾ ਇੰਚਾਰਜ ਸੰਦੀਪ ਸਿੰਘ ਏ. ਆਰ, ਜਥੇ. ਰਾਜਬੀਰ ਸਿੰਘ ਉਦੋ ਨੰਗਲ, ਪ੍ਰਧਾਨ ਸੁਖਰਾਜ ਸਿੰਘ ਮੁੱਛਲ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਮਹਿਤੀਆ, ਪ੍ਰਧਾਨ ਹਰਭੇਜ ਸਿੰਘ ਜੱਬੋਵਾਲ, ਬਲਦੇਵ ਸਿੰਘ ਰਾਪੁਰ, ਬਲਦੇਵ ਸਿੰਘ ਅਠਵਾਲ, ਗੁਰਲਾਲ ਸਿੰਘ ਲਾਲੀ, ਪ੍ਰਧਾਨ ਪਰਮਜੀਤ ਸਿੰਘ ਕੋਟ ਹਿਯਾਤ, ਪ੍ਰਧਾਨ ਤਰਲੋਚਨ ਸਿੰਘ, ਬਿਕਰਮਜੀਤ ਸਿੰਘ ਖਾਲਸਾ, ਪ੍ਰਧਾਨ ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ਇਟਲੀ, ਸਾਬਕਾ ਸਰਪੰਚ ਸੰਤੋਖ ਸਿੰਘ, ਹੈੱਡ ਗ੍ਰੰਥੀ ਦਲਜੀਤ ਸਿੰਘ, ਹੈੱਡ ਗ੍ਰੰਥੀ ਨਿਸ਼ਾਨ ਸਿੰਘ, ਪ੍ਰਧਾਨ ਜੁਗਰਾਜ ਸਿੰਘ, ਗੁਰਅੰਮਿ੍ਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਜੋੜ ਮੇਲੇ 'ਤੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹੋਲਾ-ਮਹੱਲਾ ਲੰਗਰ ਕਮੇਟੀ ਵਲੋਂ 24 ਘੰਟੇ ਚੱਲਣ ਵਾਲਾ ਲੰਗਰ ਆਰੰਭ
Ad Position 24