19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਸੰਬੰਧੀ ਵਿਭਾਗੀ ਮੰਤਰੀ ਡਾ: ਬਲਜੀਤ ਕੌਰ ਦਾ ਕੀਤਾ ਜਾਵੇਗਾ ਘਿਰਾਓ-ਗੁਰਿੰਦਰ ਕੌਰ ਰਾਜੀਆਂ, ਜਗਜੀਤ ਕੌਰ ਅਵਾਣ <br/>

Ad Position 21
No active advertisement
ਅਜੀਤ ਡੈਸਕ 26-02-2026
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ ਅਤੇ ਜਰਨਲ ਸਕੱਤਰ ਜਗਜੀਤ ਕੌਰ ਅਵਾਣ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਚ ਆਏ ਚਾਰ ਸਾਲ ਹੋ ਗਏ ਹਨ ਪਰ ਇਨ੍ਹਾਂ ਚਾਰ ਸਾਲਾਂ ਵਿਚ ਵਿਭਾਗੀ ਕਾਰਜ 'ਚ ਲਗਾਤਾਰ ਗਿਰਾਵਟ ਆਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਤੇ ਉਨ੍ਹਾਂ ਗਾਰੰਟੀਆਂ 'ਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਅਤੇ ਮਾਣਭੱਤੇ 'ਚ ਦੁੱਗਣਾ ਵਾਧਾ ਕਰਨਾ ਵੀ ਸ਼ਾਮਿਲ ਸੀ, ਜਿੱਥੇ ਇਹ ਗਰੰਟੀਆਂ ਸਨ, ਉੱਥੇ ਵੱਖ-ਵੱਖ ਮੀਟਿੰਗਾਂ ਵਿਚ ਹੋਰ ਵੀ ਬਹੁਤ ਸਾਰੀਆਂ ਮੰਗਾਂ 'ਤੇ ਵਿਸ਼ਵਾਸ ਦਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਫੇਸ ਰਿਕੋਗਨਾਈਜੇਸ਼ਨ ਸਿਸਟਮ ਦੇ ਤਹਿਤ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਆਂਗਣਵਾੜੀ ਕੇਂਦਰਾਂ ਵਿਚ ਮੋਬਾਈਲ ਖ਼ਰੀਦ ਕੇ ਦੇਣੇ ਹਨ ਪਰ ਚਾਰ ਸਾਲ ਬੀਤਣ 'ਤੇ ਮੋਬਾਈਲ ਤਾਂ ਨਹੀਂ ਖ਼ਰੀਦੇ ਗਏ ਇਸ ਲਈ ਵਿਭਾਗ ਦੇ ਅਕਸ ਨੂੰ ਬਚਾਉਣ ਵਾਸਤੇ ਆਂਗਣਵਾੜੀ ਵਰਕਰਾਂ ਆਪਣੇ ਮੋਬਾਈਲਾਂ ਤੋਂ ਕੰਮ ਕਰ ਰਹੀਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਐੱਫ.ਆਰ.ਐੱਸ. ਨੂੰ ਬਹਾਨਾ ਬਣਾ ਕੇ ਅਜਨਾਲਾ ਤੋਂ ਇਕ ਵਰਕਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ | ਉਕਤ ਮਹਿਲਾ ਆਗੂਆਂ ਨੇ ਕਿਹਾ ਕਿ ਇਹ ਅਸੂਲਨ ਗਲਤ ਹੈ, ਜਿੰਨੀ ਦੇਰ ਸਰਕਾਰ ਨੇ ਫ਼ੋਨ ਨਹੀਂ ਦਿੱਤੇ ਤਾਂ ਸੇਵਾਵਾਂ ਕਿਵੇਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਵਿਭਾਗ ਨੂੰ ਜਸਵਿੰਦਰ ਕੌਰ ਦੀਆਂ ਸੇਵਾਵਾਂ ਤੁਰੰਤ ਬਹਾਲ ਕਰਨੀਆਂ ਚਾਹੀਦੀਆਂ ਹਨ | ਨਵੀਂ ਭਰਤੀ 'ਚ ਇੰਟਰਵਿਊ ਦੇ 5 ਨੰਬਰ ਸਿੱਧੇ ਸਿੱਧੇ ਤੌਰ 'ਤੇ ਭਿ੍ਸ਼ਟਾਚਾਰ ਨੂੰ ਜਨਮ ਦਿੰਦੇ ਹਨ | ਇਸ ਤੋਂ ਇਲਾਵਾ ਬੱਚਿਆਂ ਲਈ ਦਿੱਤੀ ਜਾ ਰਹੀ ਸਪਲੀਮੈਂਟਰੀ ਨਿਊਟ੍ਰੀਸ਼ਨ, ਜਿਸ 'ਚ ਖਿਚੜੀ ਨਮਕੀਨ ਦਲ਼ੀਆ ਅਤੇ ਮਿੱਠਾ ਦਲ਼ੀਆ ਸ਼ਾਮਲ ਹੈ, ਉਹ ਸਹੀ ਮਾਏ ਦੇ 'ਚ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ ਅਤੇ ਇਸ 'ਚ ਸੁਧਾਰ ਦੀ ਮੰਗ ਬਹੁਤ ਵਾਰ ਕੀਤੀ ਜਾ ਚੁੱਕੀ ਹੈ | ਐੱਨ.ਜੀ.ਓ. ਨੂੰ ਦਿੱਤੀ ਗਈ ਫੀਡ ਵਾਪਸ ਵਿਭਾਗ ਵਿਚ ਸ਼ਾਮਿਲ ਕਰਨ ਅਤੇ ਪੈਨਸ਼ਨ ਗਰੈਜੂਟੀ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ 1 ਮਾਰਚ 2026 ਨੂੰ ਮਲੋਟ ਵਿਖੇ ਵਿਭਾਗੀ ਮੰਤਰੀ ਡਾ: ਬਲਜੀਤ ਕੌਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਬਲਜੀਤ ਕੌਰ ਸਰਕਲ ਪ੍ਰਧਾਨ, ਸ਼ਰਨਜੀਤ ਕੌਰ ਸਰਕਲ ਪ੍ਰਧਾਨ, ਕੰਚਨ ਸਰਕਲ ਪ੍ਰਧਾਨ, ਹਰਭਿੰਦਰ ਕੌਰ ਸਰਕਲ ਪ੍ਰਧਾਨ, ਕੁਲਬੀਰ ਕੌਰ, ਹਰਜੀਤ ਕੌਰ, ਪਰਮਜੀਤ ਕੌਰ, ਲਖਬੀਰ ਕੌਰ, ਹਰਭਜਨ ਕੌਰ, ਸੋਨੀਆਂ ਅਤੇ ਸੁਖਰਾਜ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਨੌਜਵਾਨ ਆਗੂ ਐਡਵੋਕੇਟ ਸੰਦੀਪ ਕੌਸ਼ਲ ਵਲੋਂ 'ਅਜਨਾਲਾ ਵਾਲਿਆਂ ਦੀ ਧਰਮਸ਼ਾਲਾ' ਲਈ ਨਕਦੀ ਭੇਟ <br/> ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਫੂਡ ਫੀਏਸਟਾ ਕੁਕਿੰਗ ਮੁਕਾਬਲਾ ਕਰਵਾਇਆ <br/>
Ad Position 24