ਚੋਗਾਵਾਂ, 25 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਬਲਾਕ ਪ੍ਰਧਾਨ ਅੰਮਿ੍ਤਪਾਲ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਲਜ਼ਾਰ ਸਿੰਘ ਫੌਜੀ ਤੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਬੱਚੀਵਿੰਡ ਦੀ ਅਗਵਾਈ ਹੇਠ ਸਰਪੰਚ ਸਾਉਣ ਸਿੰਘ ਸ਼ਹੂਰਾ ਦੇ ਗ੍ਰਹਿ ਵਿਖੇ ਸਰਬ- ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਲੱਖਾਂ ਦੇ ਚੈੱਕ ਵੰਡੇ ਗਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ 30 ਪਿੰਡਾਂ ਦੀਆਂ ਪੰਚਾਇਤਾਂ ਦੇ ਰੂਬਰੂ ਹੁੰਦਿਆਂ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡ ਸ਼ਹੂਰਾ ਦੇ ਸਰਪੰਚ ਸਾਉਣ ਸਿੰਘ, ਸਰਪੰਚ ਹਰਪ੍ਰੀਤ ਸਿੰਘ ਦਲੇਰ ਚੇਲੇਕੇ, ਸਰਪੰਚ ਸੁਰਜੀਤ ਸਿੰਘ ਮੂਲਾਕੋਟ ਸਮੇਤ ਸਰਬ ਸੰਮਤੀ ਨਾਲ ਚੁਣੀਆਂ 10 ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ | ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਵਾਲੇ ਪਿੰਡਾਂ 'ਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ | ਇਸ ਮੌਕੇ ਉਨ੍ਹਾਂ ਸਮੂਹ ਪੰਚਾਇਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨਾਲ ਬੀ.ਡੀ.ਓ. ਦਫਤਰ ਚੋਗਾਵਾਂ, ਬਿਜਲੀ ਮਹਿਕਮੇ ਸਮੇਤ ਸਮੁੱਚੇ ਅਧਿਕਾਰੀ ਹਾਜ਼ਰ ਸਨ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਪਿੰਡ ਦੇ ਵਿਕਾਸ ਕਾਰਜ ਤੇਜ਼ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਕਰਨ ਲਈ ਕਿਹਾ | ਇਸ ਮੌਕੇ ਮਹਿਲਾ ਵਿੰਗ ਕੋਆਡੀਨੇਟਰ ਰਵਲੀਨ ਕੌਰ, ਰੇਸ਼ਮ ਵੜੈਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵੀ. ਡੀ. ਓ. ਭੁਪਿੰਦਰ ਸਿੰਘ, ਸੁਖਦੀਪ ਸਿੰਘ ਛੀਨਾ, ਸਰਪੰਚ ਗੁਰਭੇਜ ਸਿੰਘ ਸ਼ਾਹ, ਸੁਖਬੀਰ ਸਿੰਘ, ਲਖਬੀਰ ਸਿੰਘ ਮੰਝ, ਸਰਪੰਚ ਗੁਰਭੇਜ ਸਿੰਘ ਬੱਚੀਵਿੰਡ, ਸਾਹਿਬ ਸਿੰਘ, ਜੋਧਾ ਸਿੰਘ, ਡਾ. ਰਾਜਵਿੰਦਰ ਸਿੰਘ ਰਾਜੂ ਕੱਕੜ, ਹਰਭੇਜ ਸਿੰਘ ਕੱਕੜ, ਬਲਾਕ ਪ੍ਰਧਾਨ ਜਰਮਨਜੀਤ ਸਿੰਘ ਕਾਵੇਂ, ਗੁਰਭੇਜ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਪ੍ਰਧਾਨ ਗੁਰਪਾਲ ਸਿੰਘ, ਸੈਕਟਰੀ ਹਰਵਿੰਦਰ ਸਿੰਘ, ਦਵਿੰਦਰ ਸਿੰਘ ਡੱਲੇਕੇ ਸਰਪੰਚ, ਸਰਪੰਚ ਜਸਪਾਲ ਸਿੰਘ ਮਿੰਟੂ ਭੀਲੋਵਾਲ ਕੱਚਾ, ਮਿੰਟੂ ਡੱਲੇਕੇ ਆਦਿ ਹਾਜ਼ਰ ਸਨ |