19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਿਕਰਮ ਸਿੰਘ ਮਜੀਠੀਆ ਦਾ ਮਜੀਠਾ ਪੁੱਜਣ 'ਤੇ ਹਲਕਾ ਵਾਸੀਆਂ ਕੀਤਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 26-02-2026
ਮਜੀਠਾ, 25 ਫਰਵਰੀ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਿਸ਼ਨ 2027 ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪਾਰਟੀ ਜਨਰਲ ਸਕੱਤਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਪੁਸ਼ਤੈਨੀ ਹਲਕਾ ਮਜੀਠਾ ਵਿਚ ਪਹੁੰਚੇ | ਇਹ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਮਜੀਠਾ ਵਿਚ ਪਹਿਲੀ ਆਮਦ ਸੀ ਜਿਥੇ ਸ਼ਹਿਰ ਵਾਸੀਆਂ, ਅਕਾਲੀ ਵਰਕਰਾਂ ਤੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ | ਵਰਕਰਾਂ ਵਲੋਂ ਆਤਿਸ਼ਬਾਜੀ ਚਲਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਭੰਗੜੇ ਪਾ ਕੇ ਮਜੀਠੀਆ ਦਾ ਨਿੱਘਾ ਸਵਾਗਤ ਕੀਤਾ | ਸਵਾਗਤ ਸਮਾਰੋਹ ਦੌਰਾਨ ਮਜੀਠੀਆ ਨੂੰ ਖੁੱਲੀ ਜੀਪ ਵਿਚ ਚੜ੍ਹਾਇਆ ਗਿਆ ਪਰ ਮਜੀਠੀਆ ਨੇ ਪੈਦਲ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਸ਼ਹਿਰ ਵਾਸੀਆਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਇਨ੍ਹਾਂ ਦਾ ਧੰਨਵਾਦ ਕਰਨ ਨੂੰ ਤਰਜੀਹ ਦਿੱਤੀ | ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸ ਵਿਚ 7 ਮਹੀਨੇ ਜੇਲ੍ਹ ਵਿਚ ਰੱਖਿਆ ਅਤੇ ਲੋਕਾਂ ਵਿਚ ਪ੍ਰਚਾਰ ਕੀਤਾ ਕਿ ਹੁਣ ਮਜੀਠੀਆ ਜੇਲ੍ਹ ਵਿਚੋਂ ਬਾਹਰ ਨਹੀਂ ਆਵੇਗਾ ਪਰ ਹਲਕੇ ਦੇ ਲੋਕਾਂ ਦੀਆਂ ਅਰਦਾਸਾਂ ਬੇਨਤੀਆਂ ਅਤੇ ਪਿਆਰ ਸਦਕਾ ਅੱਜ ਉਹ ਫਿਰ ਹਲਕੇ ਦੇ ਲੋਕਾਂ ਵਿਚ ਹਨ | ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜਿੰਨਾ ਚਿਰ ਪੰਜਾਬ ਵਿਚ ਐਕਟਿੰਗ ਡੀ. ਜੀ. ਪੀ. ਰਹੇਗਾ ਸੂਬੇ ਵਿਚ ਅਮਨ ਨਹੀਂ ਹੋ ਸਕਦਾ, ਉਨ੍ਹਾਂ ਨੇ ਪੰਜਾਬ ਵਿਚ ਪੱਕਾ ਡੀ.ਜੀ.ਪੀ. ਲਾਉਣ ਦੀ ਮੰਗ ਕੀਤੀ | ਮਜੀਠੀਆ ਦੇ ਨਾਲ ਲੋਕਾਂ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵੀ ਸਨ ਜਿਨ੍ਹਾਂ ਨੇ ਕਿਹਾ ਕਿ ਕੋਈ ਸਮਾਂ ਸੀ ਜਦ ਉਨ੍ਹਾਂ ਦੋਹਾਂ ਵਿਚ ਕਾਫੀ ਮਤਭੇਦ ਸਨ ਪਰ ਉਨ੍ਹਾਂ ਨੇ ਕਦੀ ਵੀ ਇਕ ਦੂਸਰੇ ਦੇ ਪਰਿਵਾਰਾਂ ਦੇ ਖ਼ਿਲਾਫ਼ ਕੋਈ ਬਿਆਨਬਾਜੀ ਨਹੀਂ ਕੀਤੀ ਜਦਕਿ ਅੱਜ ਆਮ ਆਦਮੀ ਪਾਰਟੀ ਨੇ ਸਾਰੀਆਂ ਹੱਦਾਂ ਪਾਰ ਕਰਕੇ ਵਿਰੋਧੀਆਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਹੜੀ ਕਿ ਚਿੰਤਾ ਵਾਲੀ ਗੱਲ ਹੈ | ਲਾਲੀ ਮਜੀਠੀਆ ਨੇ ਕਿਹਾ ਕਿ 2027 ਦੀਆਂ ਚੋਣਾ ਵਿਚ ਉਹ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਰੱਖਣਗੇ | ਬਿਕਰਮ ਸਿੰਘ ਮਜੀਠੀਆ ਨੇ ਹਲਕਾ ਅਤੇ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ 2027 ਵਿਚ ਹੋਣ ਵਾਲੀਆਂ ਚੋਣਾ ਵਿਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਾਸਤੇ ਹੁਣ ਤੋਂ ਤਿਆਰੀ ਕਰਨ ਲਈ ਕਿਹਾ | ਇਸ ਮੌਕੇ ਜਥੇ. ਸੰਤੋਖ ਸਿੰਘ ਸਮਰਾ, ਪ੍ਰਧਾਨ ਸਲਵੰਤ ਸਿੰਘ ਸੇਠ ਸੀਨੀਅਰ ਮੀਤ ਪ੍ਰਧਾਨ ਪਿ੍ੰਸ ਨਈਅਰ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਅਬਰੋਲ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਅਜੈ ਕੁਮਾਰ ਚੋਪੜਾ, ਮਨਪ੍ਰੀਤ ਸਿੰਘ ਉਪਲ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਲਖਬੀਰ ਸਿੰਘ ਗਿੱਲ, ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਗਿੱਲ, ਸਾਬਕਾ ਮੀਤ ਪ੍ਰਧਾਨ ਦਿਲਬਾਗ ਸਿੰਘ ਗਿੱਲ, ਸੁਰਿੰਦਰਪਾਲ ਸਿੰਘ ਗੋਕਲ, ਚਰਨਜੀਤ ਸਿੰਘ ਗੋਲਾ, ਜਥੇ. ਹਰਪਾਲ ਸਿੰਘ, ਉਂਕਾਰ ਸਿੰਘ, ਸਾਰਜ ਸਿੰਘ, ਹਰਪਾਲ ਸਿੰਘ ਗਿੱਲ, ਬਿੱਲਾ ਸ਼ਾਹ ਆੜਤੀਆ, ਸੰਤ ਪ੍ਰਕਾਸ਼ ਸਿੰਘ, ਰਾਜਵਿੰਦਰ ਸਿੰਘ ਰਾਜਾ ਲਦੇਹ, ਜਤਿੰਦਰਪਾਲ ਸਿੰਘ ਸਾਬਾ ਹਮਜਾ, ਹਰਕੀਰਤ ਸਿੰਘ ਸ਼ਹੀਦ, ਸਰਬਜੀਤ ਸਿੰਘ ਚੰਦੀ, ਕੁੱਕਾ ਮਸੀਹ, ਮੁਖਵੰਤ ਸਿੰਘ ਆਬਾਦੀ ਵਰਪਾਲ, ਰਸ਼ਪਾਲ ਸਿੰਘ ਗਿੱਲ, ਹਰਜੋਤ ਸਿੰਘ ਸੋਖੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਸੰਧੂ 'ਇੰਡੀਆ-ਇਜ਼ੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ' ਦੇ ਮੈਂਬਰ ਨਿਯੁਕਤ <br/> ਅਗਲੀ ਖ਼ਬਰ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂ ਆਏ ਦਿਨ ਹਾਦਸਿਆਂ ਨੂੰ ਸੱਦਾ ਦੇ ਕੀਮਤੀ ਮਨੁੱਖੀ ਜਾਨਾਂ ਦਾ ਬਣਦੇ ਹਨ ਖੌਅ <br/>...
Ad Position 24