ਜੇਠੂਵਾਲ, 26 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ ਤੋਂ ਫਤਿਹਗੜ੍ਹ ਸ਼ੁੱਕਰਚੱਕ ਫਲਾਈ ਓਵਰ ਦੇ ਨਜਦੀਕ ਫਲੋਰੈਸ ਇੰਟਰਨੈਸਨਲ ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀਮਤੀ ਰਾਮਿੰਦਰ ਬਾਲ ਤੇ ਚੇਅਰਮੈਨ ਕੈਲਾਸ਼ ਸ਼ਰਮਾ ਵਲੋਂ ਕੀਤਾ ਗਿਆ | ਇਸ ਖੇਡ ਮੁਕਾਬਲੇ ਵਿਚ ਬੱਚਿਆਂ ਦੀਆਂ ਦੌੜਾਂ, ਰੀਲੇ ਰੇਸ, ਲੰਮੀ ਛਾਲ, ਗੋਲਾ ਸੁੱਟਣਾ ਸਮੇਤ ਹੋਰ ਕਈ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸ੍ਰੀਮਤੀ ਰਮਿੰਦਰ ਬਾਲ, ਚੇਅਰਮੈਨ ਕੈਲਾਸ਼ ਸ਼ਰਮਾ, ਵਾਈਸ ਚੇਅਰਮੈਨ ਅਵਿਨਾਸ਼ ਸ਼ਰਮਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੜ੍ਹਾਈ ਦੇ ਨਾਲ ਨਾਲ ਖੇਡ ਮੁਕਾਬਲੇ ਕਰਵਾਉਣਾ ਸਾਡਾ ਮੁੱਖ ਟੀਚਾ ਹੈ, ਜਿਸ ਨਾਲ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਵਧਦਾ ਹੈ ਅਤੇ ਖੇਡਾਂ ਲਈ ਬੱਚਿਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਖੇਡਾਂ ਦਾ ਸਾਮਾਨ ਸਕੂਲ ਵਲੋਂ ਮੁਹੱਈਆ ਕਰਵਾਇਆ ਜਾਂਦਾ ਹੈ, ਇਸ ਲਈ ਇਕ ਕੋਚ ਵੀ ਬੱਚਿਆਂ ਨੂੰ ਟ੍ਰੇਨਿੰਗ ਦਿੰਦਾ ਹੈ ਅਤੇ ਸਕੂਲ ਨੂੰ ਹੁਣ ਦਸਵੀਂ ਤੱਕ ਸੀ. ਬੀ. ਐੱਸ. ਈ. ਦੀ ਮਨਜੂਰੀ ਮਿਲ ਚੁੱਕੀ ਹੈ ਅਤੇ ਹੁਣ ਸਕੂਲ ਵਲੋਂ ਬੱਚਿਆਂ ਦੀਆਂ ਕਲਾਸਾਂ ਸੀ. ਬੀ. ਐੱਸ. ਈ. ਦੇ ਸਿਲੇਬਸ ਨਾਲ ਪੜ੍ਹਾਈ ਕਰਵਾਈ ਜਾਵੇਗੀ | ਇਸ ਮੌਕੇ ਡਰਾਇਕੈਟਰ ਡਾ. ਕੰਵਲਬੀਰ ਕੌਰ ਮਾਹਲ, ਰੈਨੂੰ, ਹਰਪ੍ਰੀਤ, ਅਰਸ, ਸੇਜਲ, ਸੋਨਿਕਾ, ਤਾਨੀਆ, ਪ੍ਰੋਮਿਲਾ, ਰਾਜਬੀਰ, ਅਮਨ, ਸੀਮਾ ਸਮੇਤ ਵੱਡੀ ਗਿਣਤੀ 'ਚ ਸਕੂਲ ਸਟਾਫ ਸ਼ਾਮਿਲ ਸੀ |
ਫਲੋਰੈਸ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਖੇਡ ਮੇਲਾ ਕਰਵਾਇਆ <br/>
ਅਜੀਤ ਡੈਸਕ
27-02-2026