08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਰਨਾਲਾ ਰੈਲੀ ਦੀ ਕਾਮਯਾਬੀ ਨਾਲ ਸੂਬੇ ਦੀ ਸਿਆਸੀ ਦਿਸ਼ਾ ਸਪੱਸ਼ਟ-ਡੈਨੀ ਬੰਡਾਲਾ <br/>

Ad Position 21
No active advertisement
ਅਜੀਤ ਡੈਸਕ 03-03-2026
ਜੰਡਿਆਲਾ ਗੁਰੂ, 2 ਮਾਰਚ (ਹਰਜਿੰਦਰ ਸਿੰਘ ਕਲੇਰ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਬਰਨਾਲਾ ਵਿਖੇ ਹੋਈ ਵਿਸ਼ਾਲ ਰੈਲੀ ਦੀ ਕਾਮਯਾਬੀ ਨੇ ਸੂਬੇ 'ਚ ਸਿਆਸੀ ਹਵਾ ਦਾ ਰੁਖ਼ ਸਾਫ਼ ਕਰ ਦਿੱਤਾ ਹੈ | ਇਹ ਵਿਚਾਰ ਕਾਂਗਰਸ ਕਮੇਟੀ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਜੁੜੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ ਅਤੇ ਮੁੜ ਕਾਂਗਰਸ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਨੇ ਪਾਰਟੀ ਵਰਕਰਾਂ ਵਿਚ ਇਕ ਨਵੀਂ ਰੂਹ ਫੂਕ ਦਿੱਤੀ ਹੈ |
ਸਾਬਕਾ ਵਿਧਾਇਕ ਡੈਨੀ ਬੰਡਾਲਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਚਾਹੇ ਉਹ ਕਿਸਾਨ ਜਾਂ ਮਜ਼ਦੂਰ ਹੋਵੇ, ਵਪਾਰੀ ਹੋਵੇ ਜਾਂ ਨੌਜਵਾਨ ਸਭ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਸਤੇ 'ਤੇ ਲਿਆ ਸਕਦੀ ਹੈ ਅਤੇ ਇਸ ਦੇ ਹੱਥਾਂ ਵਿਚ ਹੀ ਪੰਜਾਬ ਦਾ ਸੁਨਹਿਰੀ ਭਵਿੱਖ ਸੁਰੱਖਿਅਤ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਨੂੰ ਮੁੱਖ ਦਫਤਰ ਸ਼੍ਰੋਮਣੀ ਕਮੇਟੀ (ਅਮਲਾ ਬ੍ਰਾਂਚ) ਤਬਦੀਲ ਹੋਣ 'ਤੇ ਵਿਦਾਇਗੀ <br/> ਅਗਲੀ ਖ਼ਬਰ ਮਜੀਠੀਆ ਨੇ ਜੇ. ਪੀ. ਸਹਿਣੇਵਾਲੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>
Ad Position 24