10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026

ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਬੱਲ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਤਹਿਸੀਲ ਅਜਨਾਲਾ ਨਾਲ ਸੰਬੰਧਿਤ ਪੈਨਸ਼ਨਰਾਂ ਨੇ ਹਿੱਸਾ ਲੈਂਦਿਆਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 5 ਡੀ.ਏ. ਦੀਆਂ ਕਿਸ਼ਤਾਂ ਜੋ ਕਿ 16 ਪ੍ਰਤੀਸ਼ਤ ਬਣਦੀਆਂ ਨਹੀਂ ਦਿੱਤੀਆਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਕੇਂਦਰ ਨਾਲੋਂ ਡੀ ਲਿੰਕ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਜਿਸ ਕਰਕੇ ਪੰਜਾਬ ਦੇ ਸਮੂਹ ਕਰਮਚਾਰੀ ਅਤੇ ਪੈਨਸ਼ਨਰ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 8-9-10 ਅਤੇ 11 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ 7 ਮਾਰਚ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਉਨ੍ਹਾਂ ਦੇ ਹਲਕੇ ਵਿਚ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਬਲਰਾਜ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ, ਰਾਣਾਪ੍ਰਤਾਪ ਸਿੰਘ ਦਿਆਲਪੁਰਾ, ਬਲੌਰ ਸਿੰਘ ਵਿਰਕ, ਹਰਜੀਤ ਸਿੰਘ ਉੱਪਲ, ਦੇਸ ਰਾਜ, ਕੁਲਵੰਤ ਸਿੰਘ ਤੋਲਾਨੰਗਲ, ਲਖਵਿੰਦਰ ਪਾਲ ਗੁੱਝਾਪੀਰ, ਰਜਿੰਦਰ ਸਿੰਘ, ਜਗਤਾਰ ਸਿੰਘ, ਤੀਰਥ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜਗਦੀਸ਼ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ 14 ਨੂੰ ਹੋਣ ਵਾਲੀ ਮੋਗਾ ਰੈਲੀ ਸੰਬੰਧੀ ਹਲਕਾ ਅਟਾਰੀ ਦੇ ਲੋਕ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਡਾ. ਦੇਵਗਨ... ਅਗਲੀ ਖ਼ਬਰ ਜਸਪਾਲ ਸਿੰਘ ਢਿੱਲੋਂ ਵਲੋਂ ਐੱਸ.ਡੀ.ਐੱਮ. ਅਸ਼ੋਕ ਕੁਮਾਰ ਦਾ ਸਨਮਾਨ <br/>
Ad Position 24