11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਟਾਂਗਰਾ ਸਕੂਲ ਸਾਹਮਣੇ ਟੁੱਟੀ ਸੜਕ ਦੀ ਮੁਰੰਮਤ ਦੀ ਮੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026

ਟਾਂਗਰਾ, 3 ਮਾਰਚ (ਹਰਜਿੰਦਰ ਸਿੰਘ ਕਲੇਰ)-ਜੀ. ਟੀ. ਰੋਡ ਤੋਂ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਕਰੀਬ 18 ਫੁੱਟ ਚੌੜੀ ਸੜਕ, ਜੋ ਪਿੰਡ ਟਾਂਗਰਾ ਦੇ ਸਰਕਾਰੀ ਸਕੂਲ ਸਾਹਮਣੇ ਤੋਂ ਲੰਘਦੀ ਹੈ, ਕਾਫੀ ਸਮੇਂ ਤੋਂ ਟੁੱਟੀ ਪਈ ਹੈ | ਸੜਕ 'ਤੇ ਪਏ ਟੋਇਆਂ ਵਿਚ ਪਿੰਡ ਦਾ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਪੈਦਲ ਲੰਘਣ ਵਾਲਿਆਂ ਅਤੇ 2 ਪਹੀਆ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਲੰਘਦੇ ਵਾਹਨਾਂ ਕਾਰਨ ਗੰਦੇ ਪਾਣੀ ਦੇ ਛਿੱਟੇ ਵੀ ਲੋਕਾਂ 'ਤੇ ਪੈਂਦੇ ਹਨ | ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਸੜਕ 'ਤੇ ਪੈਚ ਵਰਕ ਹੋਣਾ ਸੀ, ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਕੰਮ ਸ਼ੁਰੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਕੂਲ ਸਮੇਂ ਦੌਰਾਨ ਬੱਚਿਆਂ ਦੀ ਆਵਾਜਾਈ ਵੱਧ ਹੋਣ ਕਾਰਨ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ | ਛੁੱਟੀ ਵੇਲੇ ਭਾਰੀ ਰਸ਼ ਹੋਣ ਕਾਰਨ ਮਾਪਿਆਂ ਨੂੰ ਵੀ ਬੱਚਿਆਂ ਨਾਲ ਜਾਣਾ ਪੈਂਦਾ ਹੈ ਤਾਂ ਜੋ ਕੋਈ ਅਣਹੋਣੀ ਨਾ ਵਾਪਰੇ | ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਪੈਚ ਵਰਕ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਆ ਰਹੀਆਂ ਦਿੱਕਤਾਂ ਤੋਂ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸਤਲਾਣੀ ਸਾਹਿਬ ਕਾਲਜ 'ਚ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਡਿਜਿਟਲ ਲਿਟਰੇਸੀ' ਦੀ ਸ਼ੁਰੂਆਤ <br/> ਅਗਲੀ ਖ਼ਬਰ ਅਮਰੀਕਾ ਇਜ਼ਰਾਈਲ ਤੇ ਈਰਾਨ ਜੰਗ ਦਾ ਸਿੱਧਾ ਅਸਰ ਪੰਜਾਬ ਦੇ ਬਾਸਮਤੀ ਉਤਪਾਦਕ ਕਿਸਾਨਾਂ 'ਤੇ ਪਵੇਗਾ-ਡਾ. ਅਜਨਾਲਾ <br/>
Ad Position 24