ਰਈਆ, 3 ਮਾਰਚ (ਸ਼ਰਨਬੀਰ ਸਿੰਘ ਕੰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਇਲਾਜ ਲਈ 10 ਲੱਖ ਰੁਪਏ ਤੱਕ ਮੁਫਤ ਸਿਹਤ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਮੁਤਾਬਕ ਕਾਰਡ ਬਣਾਉਣ ਦੀ ਪਿੰਡ-ਪਿੰਡ ਵਿਚ ਸਿਹਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਕੈਂਪ ਲਗਾ ਕੇ ਤੇਜ਼ੀ ਨਾਲ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਪਿੰਡ ਟੌਂਗ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਕੀਤਾ ਗਿਆ | ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ ਜਿਨ੍ਹਾਂ ਵਿਚ ਸਰਪੰਚ ਹਰਜਿੰਦਰ ਸਿੰਘ, ਯੁਵਰਾਜ ਸਿੰਘ, ਦਰਬਾਰਾ ਸਿੰਘ, ਮੰਗਲ ਸਿੰਘ, ਜਸਬੀਰ ਕੌਰ, ਦਵਿੰਦਰ ਕੌਰ, ਬਬਲੀ ਕੌਰ, ਰਮਨਦੀਪ ਸਿੰਘ ਸਾਰੇ ਮੈਂਬਰ ਪੰਚਾਇਤ, ਰਣਜੀਤ ਸਿੰਘ ਸੰਧੂ, ਜੋਗਬੀਰ ਸਿੰਘ ਜੋਗੀ ਸੰਮਤੀ ਮੈਂਬਰ, ਹਰਭਾਲ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ ਆਦਿ