11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜਸਕਰਨ ਸਿੰਘ ਰਿਆੜ ਵਲੋਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਰੰਧਾਵਾ ਦੇ ਬਿਆਨ ਦੀ ਨਿੰਦਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਵਲੋਂ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਹੋਏ ਐਨਕਾਉਂਟਰ ਨੂੰ ਲੈ ਕੇ ਦਿੱਤੇ ਬਿਆਨ ਕਿ ਗੋਲੀ ਬਦਲੇ ਗੋਲੀ ਹੀ ਮਿਲੇਗੀ ਦੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ, ਮੁੱਖ ਬੁਲਾਰਾ ਪੰਜਾਬ ਅਤੇ ਪ੍ਰਸਿੱਧ ਪੰਜਾਬੀ ਗਾਇਕ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪਾਰਟੀ ਆਪਣੇ ਇਸ ਵਿਧਾਇਕ ਵਲੋਂ ਦਿੱਤੇ ਬਿਆਨ ਉੱਤੇ ਆਪਣਾ ਸਟੈਂਡ ਸਪਸ਼ਟ ਕਰੇ ਕਿ ਕੀ ਇਹ ਚਾਹੁੰਦੇ ਹਨ ਕਿ ਸੰਵਿਧਾਨ ਨੂੰ ਛਿੱਕੇ ਟੰਗ ਕਿ ਪੰਜਾਬ ਵਿਚ ਗੋਲੀ ਬਦਲੇ ਗੋਲੀ ਦੇ ਤਰੀਕੇ ਨਾਲ ਪੰਜਾਬ ਪੁਲਿਸ ਕੰਮ ਕਰੇ? ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਰਣਜੀਤ ਸਿੰਘ ਨੂੰ ਪੁਲਿਸ ਨੇ ਘਰੋਂ ਹਿਰਾਸਤ ਵਿਚ ਲਿਆ ਫਿਰ ਪਿੰਡ ਦੇ ਸਾਰੇ ਸੀ.ਸੀ.ਟੀ.ਵੀ. ਕੈਮਰੇ ਵੀ ਉਤਾਰ ਕੇ ਲੈ ਗਏ ਜਿਸ ਤੋਂ ਬਾਅਦ ਉਸ ਨੌਜਵਾਨ ਦਾ ਭੇਦਭਰੇ ਤਰੀਕੇ ਵਿਚ ਕਤਲ ਕਰਕੇ ਇਕ ਐਨਕਾਉਂਟਰ ਬਣਾ ਦਿੱਤਾ ਗਿਆ | ਕੀ ਸਰਕਾਰ ਇਹ ਸਭ ਵਿਚ ਸਹਿਮਤ ਹੈ ਕਿ ਲੋਕ ਇਕ ਦੂਜੇ ਨੂੰ ਗੋਲੀ ਮਾਰ ਕੇ ਆਪਣੇ ਫ਼ੈਸਲੇ ਕਰਨ ਅਤੇ ਪੰਜਾਬ ਵਿਚ ਲਾਸ਼ਾਂ ਦੇ ਢੇਰ ਲੱਗ ਜਾਣ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਕੁਮਾਰ ਪੀ.ਸੀ.ਐੱਸ ਨੇ ਐੱਸ.ਡੀ.ਐੱਮ ਅਜਨਾਲਾ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਪਿੰਗਲਵਾੜਾ ਪ੍ਰੇਮੀਆਂ ਦੇ ਸਹਿਯੋਗ ਨਾਲ ਲਾਵਾਰਿਸਾਂ ਦੀ ਸੇਵਾ ਦੇ ਕਾਰਜ ਚੱਲ ਰਹੇ ਹਨ-ਇੰਦਰਜੀਤ ਕੌਰ <br/>
Ad Position 24