11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ 'ਚ ਅਮਨ ਸ਼ਾਂਤੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਜ਼ਰੂਰੀ : ਜਥੇ. ਜਲਾਲ ਉਸਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਬਾਬਾ ਬਕਾਲਾ ਸਾਹਿਬ, 3 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਾਰ ਵਾਰ ਪੰਜਾਬੀਆਂ ਦੇ ਹਿੱਤਾਂ, ਅਧਿਕਾਰਾਂ ਅਤੇ ਭਾਵਨਾਵਾਂ 'ਤੇ ਹਮਲਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਸਾਜਿਸ਼ਾਂ ਕਰ ਰਹੀ ਹੈ, ਇਹੀ ਕਾਰਨ ਹੈ ਕਿ ਅੱਜ ਹਰ ਪੰਜਾਬੀ ਚਾਹੁੰਦਾ ਹੈ ਕਿ ਪੰਜਾਬ 'ਚ ਅਮਨ ਸ਼ਾਂਤੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ, ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ 2 ਅਪ੍ਰੈਲ ਨੂੰ ਕੀਤੀ ਜਾ ਰਹੀ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਲੋਕਾਂ ਨੁੰ ਅਪੀਲ ਕੀਤੀ ਕਿ 2 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਹਲਕੇ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਵਿਚ ਪੱੁਜ ਕੇ ਆਪਣੇ ਮਹਿਬੂਬ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਆਗੂਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ-ਵਿਚਾਰ ਸੁਣਨ | ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਜਗਜੀਤ ਸਿੰਘ ਲਾਲੀ ਚੀਮਾਂਬਾਠ, ਪਿ੍ੰ: ਦਿਲਬਾਗ ਸਿੰਘ ਮਾਨ, ਜ: ਹਰਦੇਵ ਸਿੰਘ ਨਾਗੋਕੇ, ਜਥੇਦਾਰ ਕੁਲਦੀਪ ਸਿੰਘ ਨਾਹਰਾ ਭਿੰਡਰ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲ਼ੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ 'ਚ ਸਿਸਟਰ ਮੈਰੀ ਨੇ ਨਵੇਂ ਵਾਈਸ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਅਸ਼ੋਕ ਕੁਮਾਰ ਪੀ.ਸੀ.ਐੱਸ ਨੇ ਐੱਸ.ਡੀ.ਐੱਮ ਅਜਨਾਲਾ ਵਜੋਂ ਅਹੁਦਾ ਸੰਭਾਲਿਆ <br/>
Ad Position 24