ਮਾਨਾਂਵਾਲਾ, 5 ਮਾਰਚ (ਗੁਰਦੀਪ ਸਿੰਘ ਨਾਗੀ)-ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਰਜਿਸਟਰ ਪਿੰਡ ਵਡਾਲੀ ਡੋਗਰਾਂ ਦੀ ਸਮੂਹ ਸਾਧ ਸੰਗਤ, ਬਾਬਾ ਅਮਰ ਸਿੰਘ, ਬਾਬਾ ਬਘੇਲ ਸਿੰਘ ਦੇ ਜਨਮ ਸਥਾਨ ਪਿੰਡ ਭੂਸੇ, ਤਰਨ ਤਰਨ ਸਾਹਿਬ ਦੀਆਂ ਸੰਗਤਾਂ ਅਤੇ ਸਮੂਹ ਰੰਧਾਵਾ ਪਰਿਵਾਰ ਦੇ ਸਹਿਯੋਗ ਨਾਲ ਕੰਟਰੀ ਸਾਈਡ ਫੈਕਟਰੀ ਆਊਟਲੈਟ, ਜੀ.ਟੀ. ਰੋਡ ਮਾਨਾਂਵਾਲਾ ਕਲਾਂ ਵਿਖੇ ਹੋਲੇ-ਮਹੱਲੇ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਲਈ ਲਗਾਏ ਗਏ 4 ਰੋਜ਼ਾ ਲੰਗਰ ਦੀ ਸਮਾਪਤੀ ਮੌਕੇ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ | ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਸਰਪੰਚ ਸੰਦੀਪ ਸਿੰਘ ਮੌਜੀ ਅਤੇ ਗਿਆਨੀ ਹਰਭਜਨ ਸਿੰਘ ਨੇ ਦੱਸਿਆ ਕਿ ਪਿਛਲੇ ਅੱਠ ਸਾਲਾਂ ਤੋਂ ਇਹ ਲੰਗਰ ਲਗਾਇਆ ਜਾ ਰਿਹਾ ਹੈ ਅਤੇ ਇਸ ਵਾਰ ਵੀ ਚਾਰ ਦਿਨ ਲਗਾਤਾਰ ਸੇਵਾਦਾਰਾਂ ਨੇ ਉਤਸ਼ਾਹ ਨਾਲ ਸੇਵਾ ਕੀਤੀ ਅਤੇ ਇਸ ਦੌਰਾਨ ਸੰਗਤ ਲਈ ਅਨੇਕ ਪ੍ਰਕਾਰ ਦੇ ਪਕਵਾਨ ਤਿਆਰ ਕੀਤੇ ਗਏ | ਅੱਜ ਲੰਗਰਾਂ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸਹਿਯੋਗੀਆਂ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਗੁਰਨਾਮ ਸਿੰਘ, ਬਾਬਾ ਲਾਲ ਸਿੰਘ, ਬਾਬਾ ਸੋਨਾ ਸਿੰਘ, ਦਸਤਾਰ ਸਿੰਘ, ਨੰਬਰਦਾਰ ਸਤਨਾਮ ਸਿੰਘ, ਗਗਨ ਸਿੰਘ, ਬਲਵਿੰਦਰ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਮਹਿੰਦਰ ਸਿੰਘ, ਸੁਰਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ, ਜਸਕਰਨ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ ਬੀਰਾ, ਸੰਦੀਪ ਸਿੰਘ ਬਾਊ, ਦਵਿੰਦਰ ਪਾਲ ਸਿੰਘ ਗੋਰਾ, ਬਿਕਰਮਜੀਤ ਸਿੰਘ ਦੁਬਈ ਵਾਲੇ, ਜੋਬਨਬੀਰ ਸਿੰਘ ਵਡਾਲੀ, ਸਰਪੰਚ ਗੁਰਪ੍ਰੀਤ ਸਿੰਘ ਪਿੰਡ ਭੂਸੇ, ਨਿਰਮਲ ਸਿੰਘ, ਜਗੀਰ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ, ਕੁਲਦੀਪ ਸਿੰਘ, ਦਲਬੀਰ ਸਿੰਘ, ਜਸਬੀਰ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ, ਬਚਿੱਤਰ ਸਿੰਘ, ਨਾਨਕ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ, ਕਸ਼ਮੀਰ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |