24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਰਮਦਾਸ ਦੀ ਚੋਣ 'ਚ ਸਰਬਸੰੰਮਤੀ ਨਾਲ ਪਿ੍ਥਵੀਪਾਲ ਸਿੰਘ ਵਾਹਲਾ ਚੇਅਰਮੈਨ ਤੇ ਪਲਵਿੰਦਰ ਕੌਰ ਵਾਇਸ ਚੇਅਰਮੈਨ ਚੁਣੇ <br/>

Ad Position 21
No active advertisement
ਅਜੀਤ ਡੈਸਕ 06-03-2026
ਰਮਦਾਸ/ਗੱਗੋਮਾਹਲ/ਅਜਨਾਲਾ, 5 ਮਾਰਚ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਬਲਾਕ ਰਮਦਾਸ ਦੀ ਬਲਾਕ ਸੰਮਤੀ ਚੇਅਰਮੈਨ, ਉਪ ਚੇਅਰਮੈਨ ਦੀ ਚੋਣ ਐੱਸ. ਡੀ. ਐੱਮ. ਅਜਨਾਲਾ ਅਸ਼ੋਕ ਕੁਮਾਰ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ | ਚੋਣ 'ਚ ਹਾਜ਼ਰ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਵਾਹਲਾ ਨੂੰ ਚੇਅਰਮੈਨ ਤੇ ਪਲਵਿੰਦਰ ਕੌਰ ਚਾੜਪੁਰ ਨੂੰ ਵਾਇਸ ਚੇਅਰਮੈਨ ਵਜੋਂ ਨਾਮਜਦ ਕੀਤਾ ਗਿਆ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਮਦਾਸ ਬਲਾਕ ਬਣਨ ਤੇ ਸੰਮਤੀ ਦੀ ਪਹਿਲੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਕੇ ਸਾਬਤ ਕੀਤਾ ਹੈ ਕਿ ਖੇਤਰ ਦੇ ਲੋਕ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਹਨ | ਸੰਮਤੀ ਬਣਨ ਨਾਲ ਇਸ ਰਾਹੀਂ ਆਉਂਦੀਆਂ ਗ੍ਰਾਂਟਾਂ ਨਾਲ ਹਲਕੇ ਦੇ ਵਿਕਾਸ ਵਿਚ ਤੇਜ਼ੀ ਆਵੇਗੀ | ਨਵਨਿਯੁਕਤ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ ਤੇ ਉਪ ਚੇਅਰਮੈਨ ਪਲਵਿੰਦਰ ਕੌਰ ਚਾੜਪੁਰ ਨੇ ਜਿੱਥੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਉੱਥੇ ਹਲਕੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਹਲਕੇ ਵਲੋਂ ਸਾਨੂੰ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਗੇ | ਇਸ ਮੌਕੇ ਚੇਅਰਮੈਨ ਬਲਦੇਵ ਬੱਬੂ, ਬੀ.ਡੀ.ਪੀ.ਓ. ਪਵਨ ਕੁਮਾਰ, ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਪੀ. ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਪੰਜਾਬ ਸਿੰਘ ਪੱਛੀਆ, ਸਰਪੰਚ ਗੁਰਦਿਆਲ ਸਿੰਘ ਜੱਟਾ, ਹੈਪੀ ਚਾੜਪੁਰ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਡਿੰਪਲ ਭਗਵਾਨਪੁਰਾ, ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਖਜੀਤ ਸਿੰਘ, ਸਤਪਾਲ ਸਿੰਘ, ਪ੍ਰਤਾਪ ਸਿੰਘ ਤੋਂ ਇਲਾਵਾ ਹਰਜਿੰਦਰ ਸਿੰਘ, ਨਿਕਤ, ਸਤਜੋਤ ਸਿੰਘ, ਹਰਜਿੰਦਰ ਸਿੰਘ ਵਾਹਲਾ, ਬਲਬੀਰ ਸਿੰਘ, ਫੌਜੀ ਗੁਰਮੀਤ ਸਿੰਘ, ਨੰਬਰਦਾਰ ਰਵਿੰਦਰਪਾਲ ਸਿੰਘ, ਸੂਬੇਦਾਰ ਮੋਹਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮਜੀਠਾ ਅਤੇ ਮਜੀਠਾ-2 ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ <br/> ਅਗਲੀ ਖ਼ਬਰ ਬਲਾਕ ਸੰਮਤੀ ਮਜੀਠਾ-2 ਤੋਂ ਬੀਬਾ ਨਰਿੰਦਰ ਕੌਰ ਚੇਅਰਪਰਸਨ ਅਤੇ ਸਿਕੰਦਰ ਸਿੰਘ ਖਿਦੋਵਾਲੀ ਉਪ ਚੇਅਰਮੈਨ ਨਿਯੁਕਤ <br/>
Ad Position 24