23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਿਧਾਇਕ ਧਾਲੀਵਾਲ ਵਲੋਂ ਹਲਕਾ ਅਜਨਾਲਾ ਦੀਆਂ 100 ਉਦਮੀ ਮਹਿਲਾਵਾਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 06-03-2026
ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਡੀ.ਪੀ.ਓ. ਦਫਤਰ ਅਜਨਾਲਾ ਵਿਖੇ ਅੱਜ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ 'ਪੰਜਾਬ ਸਰਕਾਰ ਮਹਿਲਾ ਉਦਮੀ ਸਨਮਾਨ' ਪ੍ਰੋਗਰਾਮ ਤਹਿਤ ਕਰਵਾਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਅਜੀਵਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪ ਬਣਾ ਕੇ ਰੁਜ਼ਗਾਰ ਪ੍ਰਾਪਤ ਕਰ ਰਹੀਆਂ 100 ਮਹਿਲਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਿਲਾਵਾਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿੱਥੇ ਮਹਿਲਾਵਾਂ ਤੱਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਉੱਥੇ ਹੀ ਸੈਲਫ ਹੈਲਪ ਗਰੁੱਪਾਂ ਰਾਹੀਂ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਦੇ ਕਾਬਲ ਵੀ ਬਣਾਇਆ ਜਾ ਰਿਹਾ ਹੈ | ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਮੈਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਨਾਲ ਗਾਰੰਟੀ ਦੇ ਰੂਪ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਬਜਟ ਸੈਸ਼ਨ ਦੇ ਪਹਿਲੇ ਦਿਨ 8 ਮਾਰਚ ਨੂੰ ਮਹਿਲਾਵਾਂ ਨੂੰ 1000-1000 ਰੁਪਇਆ ਦੇਣ ਦਾ ਐਲਾਨ ਕਰਕੇ ਇਸ ਦਿਨ ਨੂੰ ਪੰਜਾਬ ਦੀਆਂ ਮਹਿਲਾਵਾਂ ਲਈ ਇਤਿਹਾਸਿਕ ਦਿਨ ਬਣਾਉਣਗੇ | ਇਸ ਮੌਕੇ ਆਮ ਆਦਮੀ ਪਾਰਟੀ ਸਿੱਖਿਆ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਐੱਸ. ਡੀ. ਐੱਮ. ਅਜਨਾਲਾ ਅਸ਼ੋਕ ਕੁਮਾਰ, ਬੀ.ਡੀ.ਪੀ.ਓ. ਅਜਨਾਲਾ ਸਿਤਾਰਾ ਸਿੰਘ ਵਿਰਕ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੀਤਾ ਗਿੱਲ ਅਜਨਾਲਾ, ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਬਲਾਕ ਪ੍ਰਧਾਨ ਕੌਂਸਲਰ ਰਾਜਬੀਰ ਕੌਰ ਚਾਹਲ, ਵਾਈਸ ਕੋਆਰਡੀਨੇਟਰ ਅਮਰਜੀਤ ਕੌਰ ਦਿਆਲਪੁਰਾ, ਸਰਪੰਚ ਗੁਰਜੀਤ ਕੌਰ ਨਾਨਕਪੁਰਾ ਥੇਹ, ਸਰਬਜੀਤ ਕੌਰ ਅਜਨਾਲਾ, ਹਰਜੀਤ ਕੌਰ ਰਿਆੜ, ਜਗਦੀਸ਼ ਦਵਿੰਦਰ ਕੌਰ ਰਮਦਾਸ, ਗੁਰਪ੍ਰੀਤ ਕੌਰ ਰਿਆੜ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਚ ਹੋਲਾ ਮਹੱਲਾ ਮਨਾਇਆ ਅਗਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਵਿਰੋਧੀ ਆਗੂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ : ਵਡਾਲਾ
Ad Position 24