23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਮਰੀਕ ਸਿੰਘ ਸੋਢੀ ਚੇਅਰਮੈਨ ਅਤੇ ਰਵਿੰਦਰ ਸਿੰਘ ਵਾਈਸ ਚੇਅਰਮੈਨ ਬਣੇ <br/>

Ad Position 21
No active advertisement
ਅਜੀਤ ਡੈਸਕ 06-03-2026
ਜੰਡਿਆਲਾ ਗੁਰੂ, 5 ਮਾਰਚ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿਚ ਸਰਬਸੰਮਤੀ ਨਾਲ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਨੂੰ ਚੇਅਰਮੈਨ ਅਤੇ ਰਵਿੰਦਰ ਸਿੰਘ ਸੈਦੋ ਲਹਿਲ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਨਵੇਂ ਚੁਣੇ ਗਏ ਚੇਅਰਮੈਨ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਅਤੇ ਵਾਈਸ ਚੇਅਰਮੈਨ ਰਵਿੰਦਰ ਸਿੰਘ ਨੂੰ ਵਧਾਈ ਦਿੰਦੇ ਕਿਹਾ ਕਿ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮੱਤ ਦਿੱਤਾ ਸੀ ਅਤੇ ਇਹ ਜਿੱਤ ਆਮ ਲੋਕਾਂ ਦੀ ਜਿੱਤ ਸੀ | ਇਸ ਮੌਕੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਵਾਈਸ ਚੇਅਰਮੈਨ ਸ: ਰਵਿੰਦਰ ਸਿੰਘ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੁਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਪਿੰਡਾਂ ਦੇ ਵਿਕਾਸ ਵੱਲ ਹੋਵੇਗੀ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਂਮ ਨੂੰ ਏਕੇ ਦੀ ਅਪੀਲ, ਸਿੱਖ ਸੰਸਥਾਵਾਂ ਨੂੰ ਆਪਸੀ ਮਤਭੇਦ ਛੱਡ ਸੰਗਠਿਤ... ਅਗਲੀ ਖ਼ਬਰ ਈ. ਟੀ. ਓ. ਨੇ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ
Ad Position 24