15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਿਨਾਂ ਭੇਦ-ਭਾਵ 10 ਲੱਖ ਤੱਕ ਦਾ ਮੁਫ਼ਤ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ-ਸਹੋਤਾ <br/>

Ad Position 21
No active advertisement
ਅਜੀਤ ਡੈਸਕ 07-03-2026
ਬਾਬਾ ਬਕਾਲਾ ਸਾਹਿਬ, 6 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਹਰੇਕ ਨਾਗਰਿਕ ਦਾ ਬਿਨਾਂ ਭੇਦ-ਭਾਵ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਵੀ ਸੌਖਾ ਕੀਤਾ ਗਿਆ ਹੈ | ਹੁਣ ਸਿਰਫ ਅਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਕਿਸੇ ਵੀ ਨਜ਼ਦੀਕੀ ਸੀ. ਐੱਸ. ਸੀ. ਕੇਂਦਰ ਜਾਂ ਰਜਿਸਟ੍ਰੇਸ਼ਨ ਕੈਂਪ ਵਿਚ ਜਾ ਕੇ ਆਪਣਾ ਕਾਰਡ ਬਣਾਇਆ ਜਾ ਸਕਦਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਲੋਕ ਇਸ ਯੋਜਨਾ ਤਹਿਤ 10 ਲੱਖ ਤੱਕ ਦਾ ਸਿਹਤ ਬੀਮਾ ਕਾਰਡ ਬਣਵਾ ਰਹੇ ਹਨ ਜੋ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਚਲੇਗਾ |

Ad Position 22
No active advertisement
ਪਿਛਲੀ ਖ਼ਬਰ ਖਲਚੀਆਂ ਵਿਖੇ 27ਵਾਂ ਪੇਂਡੂ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਪਿੰਡ ਜੱਲੂਵਾਲ ਵਿਖੇ ਅੰਮਿ੍ਤ ਸੰਚਾਰ 15 ਨੂੰ
Ad Position 24