ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਸਟੇਟ ਪੈਨਸਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਪਿ੍ੰਸੀਪਲ ਵਾਸਦੇਵ ਸ਼ਰਮਾ ਦੀ ਅਗਵਾਈ ਹੇਠ ਅਜਨਾਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਹਾਜ਼ਰ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਵਾਸੁਦੇਵ ਸ਼ਰਮਾ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ | ਪ੍ਰਧਾਨ ਵਾਸਦੇਵ ਸ਼ਰਮਾ ਨੇ ਅੱਗੇ ਕਿਹਾ ਕਿ ਸਰਕਾਰ ਦੀਆਂ ਪੈਨਸ਼ਨਰ ਮਾਰੂ ਨੀਤੀਆਂ ਦੇ ਵਿਰੋਧ ਵਿਚ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਸਟੇਟ ਪੈਨਸਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵੀ ਵੱਧ ਚੜ੍ਹ ਕੇ ਹਿੱਸਾ ਲਵੇਗੀ | ਇਸ ਤੋਂ ਪਹਿਲਾਂ ਪੈਨਸ਼ਨਰਾਂ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢਿੱਲੋਂ ਨੂੰ ਜਥੇਬੰਦੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਵੱਸਣ ਸਿੰਘ ਰੰਧਾਵਾ, ਪ੍ਰੇਮ ਚੰਦ, ਲੈਕਚਰਾਰ ਸੁਖਦੇਵ ਸਿੰਘ ਢਿੱਲੋ, ਮਾਸਟਰ ਪਰਮਜੀਤ ਸਿੰਘ ਅਵਾਨ, ਘੁੱਲਾ ਸਿੰਘ, ਇਕਬਾਲ ਸਿੰਘ, ਜਸਵੰਤ ਸਿੰਘ, ਗੁਰਮੀਤ ਚੰਦ ਸ਼ਰਮਾ, ਖਰੈਤੀ ਲਾਲ, ਅਨੂਪ ਸਿੰਘ ਨਿੱਝਰ, ਜਗਦੀਸ਼ ਕੁਮਾਰ, ਜਗਦੀਸ਼ ਸਿੰਘ, ਮਹਿੰਦਰ ਸਿੰਘ, ਧਿਆਨ ਸਿੰਘ, ਜਸਪਾਲ ਸਿੰਘ, ਜਗੀਰ ਸਿੰਘ, ਕੁਲਦੀਪ ਨਾਥ, ਸੁਰਿੰਦਰ ਸਿੰਘ, ਜਗੀਰ ਸਿੰਘ, ਰੋਖੇ ਬਲਦੇਵ ਸਿੰਘ, ਚਰਨ ਸਿੰਘ ਅਤੇ ਮਦਨ ਲਾਲ ਆਦਿ ਹਾਜ਼ਰ ਸਨ |