02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਰਨਾਲਾ ਦੀ ਕਿਸਾਨ ਮਹਾਂ ਰੈਲੀ ਸੰਬੰਧੀ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਜਥੇਬੰਦੀ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਨਵਾਂ ਪਿੰਡਾਂ, 7 ਮਾਰਚ (ਜਸਪਾਲ ਸਿੰਘ)-ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਬਰਨਾਲਾ ਵਿਖੇ 10 ਮਾਰਚ ਨੂੰ ਕੀਤੀ ਜਾ ਰਹੀ ਮਹਾਂ ਕਿਸਾਨ ਰੈਲੀ ਸੰਬੰਧੀ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੀ ਮੀਟਿੰਗ ਜਥੇਦਾਰ ਭੁਪਿੰਦਰ ਸਿੰਘ ਤੀਰਥਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਕਸਬਾ ਵਿਖੇ ਹੋਈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਲੱਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 10 ਮਾਰਚ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਪੰਜਾਬ ਭਰ 'ਚੋਂ ਲੱਖਾਂ ਕਿਸਾਨ, ਮਜ਼ਦੂਰ ਹਿੱਸਾ ਲੈਣਗੇ | ਇਸ ਮੌਕੇ ਫੈਸਲਾ ਹੋਇਆ ਕਿ ਸੈਂਕੜੇ ਕਿਸਾਨ- ਮਜ਼ਦੂਰਾਂ ਦਾ ਕਾਫਲਾ ਬੱਸਾਂ ਰਾਹੀਂ ਬਰਨਾਲਾ ਰੈਲੀ ਲਈ ਨਵਾਂ ਪਿੰਡ ਤੋਂ ਰਵਾਨਾ ਹੋਵੇਗਾ | ਉਨ੍ਹਾਂ ਤੋਂ ਇਲਾਵਾ ਭੁਪਿੰਦਰ ਸਿੰਘ ਪ੍ਰਧਾਨ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ, ਸਕੱਤਰ ਤਰਸੇਮ ਸਿੰਘ ਨੰਗਲ ਤੇ ਗੁਰਮੇਜ ਸਿੰਘ ਮੱਖਣਵਿੰਡੀ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਕਰਨੈਲ ਸਿੰਘ, ਬਲਵਿੰਦਰ ਸਿੰਘ ਸੇਠ, ਦਲਬੀਰ ਸਿੰਘ, ਸੁਰਿੰਦਰ ਸਿੰਘ ਰਾਜੂ ਤੇ ਅਜੈਬ ਸਿੰਘ ਨਵਾਂ ਪਿੰਡ, ਮਹਿਲ ਸਿੰਘ ਛਾਪਾ, ਡਾ.ਕੁਲਦੀਪ ਸਿੰਘ ਰਿਟਾਇਰਡ ਖੇਤੀਬਾੜੀ ਅਫਸਰ ਤੇ ਰਾਜਬੀਰ ਸਿੰਘ ਫਤਿਹਪੁਰ, ਅਮਰਜੀਤ ਸਿੰਘ ਫੌਜ਼ੀ ਨਿਜਾਮਪੁਰ, ਜਸਵਿੰਦਰ ਸਿੰਘ ਤੇ ਜਸਪਾਲ ਸਿੰਘ ਨਬੀਪੁਰ, ਬਲਵੰਤ ਸਿੰਘ ਤੀਰਥਪੁਰਾ, ਅਵਤਾਰ ਸਿੰਘ ਵਡਾਲਾ ਜੌਹਲ, ਮਲਕੀਤ ਸਿੰਘ ਮੱਖਣਵਿੰਡੀ, ਸਰਵਣ ਸਿੰਘ ਛੀਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦਾ ਸਾਲਾਨਾ ਸਮਾਗਮ ਅੰਮਿ੍ਤਸਰ 'ਚ ਅੱਜ ਅਗਲੀ ਖ਼ਬਰ 16ਵਾਂ ਟÏਹੜਾ ਕਬੱਡੀ ਕੱਪ ਯਾਦਗਾਰੀ ਹੋ ਨਿਬੜਿਆ
Ad Position 24