02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

10 ਨੂੰ ਬਰਨਾਲਾ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ 'ਚ ਹੰੁਮ ਹੁਮਾ ਕੇ ਪੁੱਜੋ : ਧਰਦਿਉ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026

ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਹੋ ਰਹੀ ਹੈ | ਧਰਦਿਉ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਅਮਰੀਕਾ ਨਾਲ ਖੇਤੀ ਸਮਝੌਤੇ ਕੀਤੇ ਗਏ ਹਨ, ਉਹ ਸਾਡੀ ਖੇਤੀ ਲਈ ਬਹੁਤ ਹੀ ਖ਼ਤਰਨਾਕ ਸਾਬਿਤ ਹੋਣਗੇ, ਬਿਜਲੀ ਬਿੱਲ ਜੋ ਜਲਦੀ ਹੀ ਪਾਰਲੀਮੈਂਟ ਵਿਚ ਪਾਸ ਕਰਨ ਲਈ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਹੈ, ਉਹ ਵੀ ਕਾਰਪੋਰੇਟ ਘਰਾਣਿਆਂ ਦੇ ਹਿਤ ਵਿਚ ਹੈ, ਇਹ ਬਿੱਲ ਲੋਕਾਂ ਲਈ ਲਾਹੇਵੰਦ ਨਹੀਂ ਹੈ, ਚਾਰੇ ਲੇਬਰ ਕੋਡ ਵੀ ਜਥੇਬੰਦੀਆਂ ਦੇ ਹੱਕ ਵਿਚ ਨਹੀਂ ਹਨ, ਇਨ੍ਹਾਂ ਸਮਝੌਤਿਆਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਇੱਕ ਵਿਸ਼ਾਲ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿਚ ਸਾਰੇ ਕਿਸਾਨਾਂ ਨੂੰ ਇਕਜੁੱਟ ਹੋ ਕੇ ਸ਼ਾਮਿਲ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਮਦਾਸ ਵਲੋਂ ਚੇਅਰਪਰਸਨ ਨਵਨੀਤ ਕੌਰ ਗਿੱਲ ਦਾ ਸਨਮਾਨ <br/> ਅਗਲੀ ਖ਼ਬਰ 'ਆਪ' ਦੀ ਸਰਕਾਰ ਤੋਂ ਪੰਜਾਬ ਵਾਸੀ ਬਾਗੋ-ਬਾਗ-ਸਰਪੰਚ ਨਿਤੀਸ਼ ਸ਼ਾਹ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ
Ad Position 24