02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੁਲਿਸ-ਪਬਲਿਕ ਸੰਪਰਕ ਮੁਹਿੰੰਮ ਤਹਿਤ ਸਰਹੱਦੀ ਖੇਤਰ ਦੇ ਵੀ.ਡੀ.ਐੱਸ. ਮੈਂਬਰਾਂ ਤੇ ਪਤਵੰਤਿਆਂ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026

ਗੱਗੋਮਾਹਲ, 7 ਮਾਰਚ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ, ਗੈਂਗਸਟਰਾਂ ਖਿਲਾਫ ਚਲਾਏ ਜਾ ਰਹੇ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਬਣਾਉਣ ਹਿੱਤ ਪਿੰਡਾਂ ਦੇ ਪਤਵੰਤਿਆਂ ਤੇ ਵੀ.ਡੀ.ਐੱਸ. ਦੇ ਮੈਂਬਰਾਂ ਨਾਲ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੁਲਿਸ ਤੇ ਖੇਤਰ ਦੇ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਬੁਰਾਈਆਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ | ਇਸੇ ਤਹਿਤ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ.ਆਈ. ਅਰਜੁਨ ਕੁਮਾਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਅੰਦਰ ਗੁਆਂਢੀ ਦੇਸ਼ ਵਲੋਂ ਡਰੋਨਾਂ ਸਹਾਰੇ ਨਸ਼ੀਲੇ ਪਦਾਰਥ ਤੇ ਅਸਲ੍ਹਾ ਭੇਜ ਕੇ ਨੌਜਵਾਨਾਂ ਨੂੰ ਜਿੱਥੇ ਨਸ਼ਿਆਂ ਦੀ ਦਲ ਦਲ ਵਿਚ ਫਸਾਇਆ ਜਾ ਰਿਹਾ ਹੈ ਉੱਥੇ ਉਨ੍ਹਾਂ ਨੂੰ ਜੁਰਮ ਦੀ ਦੁਨੀਆਂ ਵਿਚ ਭੇਜਿਆ ਜਾ ਰਿਹਾ ਹੈ | ਜੇਕਰ ਖੇਤਰ ਦੇ ਲੋਕ ਪੰਜਾਬ ਪੁਲਿਸ ਨਾਲ ਸੰਪਰਕ ਰੱਖਣ ਤਾਂ ਇਨ੍ਹਾਂ ਸਰਗਰਮੀਆਂ ਨੂੰ ਨੱਥ ਪਾਈ ਜਾ ਸਕਦੀ ਹੈ | ਮੁੱਖ ਅਫਸਰ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ, ਗਲੀ, ਗੁਆਂਢ ਅੰਦਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ | ਇਸ ਸਮੇਂ ਰਮਦਾਸ ਸੰਮਤੀ ਦੇ ਨਵਨਿਯੁਕਤ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ ਨੇ ਕਿਹਾ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੁਲਿਸ ਦਾ ਸਾਥ ਦੇਈਏ | ਇਸ ਮੌਕੇ ਸਰਪੰਚ ਹਰਜੀਤ ਸਿੰਘ, ਪ੍ਰਧਾਨ ਪ੍ਰਗਟ ਸਿੰਘ, ਮਾਸਟਰ ਡਿੰਪਲ ਰਮਦਾਸ, ਸਰਪੰਚ ਪੰਜਾਬ ਸਿੰਘ ਪੱਛੀਆਂ, ਸਰਪੰਚ ਹਰਦੇਵ ਸਿੰਘ ਜੱਟਾ, ਸਰਪੰਚ ਬਲਰਾਜ ਸਿੰਘ ਚੰਡੀਗੜ੍ਹ ਅਬਾਦੀ, ਸਾਬਕਾ ਸਰਪੰਚ ਕਾਬਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਇਲਾਕੇ ਦੇ ਪਤਵੰਤੇ ਤੇ ਵੀ.ਡੀ.ਐੱਸ. ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਗਿੱਲ ਗੁਰਦੁਆਰਾ ਬਾਬਾ ਹੰਦਾਲ ਨਤਮਸਤਕ ਹੋਏ ਅਗਲੀ ਖ਼ਬਰ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਪੁਲਿਸ ਵਲੋਂ ਮੁਲਜ਼ਮ ਕਾ...
Ad Position 24