02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡਾਂ ਦੇ ਵਿਕਾਸ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ-ਮਾਂਗਾ ਸਰਾਏ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਚਵਿੰਡਾ ਦੇਵੀ, 7 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਹਾਂਸ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਿੰਡਾਂ ਦੇ ਵਿਕਾਸ ਸੰਬੰਧੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਅਤੇ ਰਜ਼ਿਰਵਰ ਰਣਧੀਰ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਮੀਟਿੰਗ ਦੌਰਾਨ ਇਲਾਕੇ ਦੇ ਪਿੰਡਾਂ ਦੇ ਸਮੂਹਿਕ ਵਿਕਾਸ, ਬੁਨਿਆਦੀ ਸਹੂਲਤਾਂ 'ਚ ਸੁਧਾਰ ਅਤੇ ਲੋਕਾਂ ਨੂੰ ਆ ਰਹੀਆਂ ਦਿਨਚਰੀਆ ਸੰਬੰਧੀ ਸਮੱਸਿਆਵਾਂ ਦੇ ਹੱਲ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਨਜਿੰਦਰ ਸਿੰਘ ਮਾਂਗਾ ਸਰਾਏ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਿੰਡ ਵਾਸੀਆਂ, ਪੰਚਾਇਤਾਂ ਅਤੇ ਸਰਕਾਰ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਲਗਾਤਾਰ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਰਜ਼ਿਰਵਰ ਰਣਧੀਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਹਾਂਸ, ਨਿਸ਼ਾਨ ਸਿੰਘ ਹਾਂਸ, ਗੁਰਲਾਲ ਸਿੰਘ ਹਾਂਸ, ਹਰਜਿੰਦਰ ਸਿੰਘ ਹਾਂਸ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਬਲਾਕ ਸੰਮਤੀ ਖਮਾਣੋਂ ਤੋਂ ਬਲਵਿੰਦਰ ਕੌਰ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਵਾਈਸ ਚੇਅਰਮੈਨ ਬਣੇ
Ad Position 24