03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਵੇ ਸਰਕਾਰ : ਕਾਲੇਕੇ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਮੁੱਦੇ 'ਤੇ ਸੱਤਾ ਵਿਚ ਆਈ ਪੰਜਾਬ ਸਰਕਾਰ ਬੇਅਦਬੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ | ਪੰਜਾਬ ਸਰਕਾਰ ਇਸ ਬਜਟ ਸੈਸ਼ਨ ਵਿਚ ਸਰਵ ਧਰਮ ਬੇਅਦਬੀ ਰੋਕੂ ਕਾਨੂੰਨ ਬਣਾ ਕੇ ਸੰਗਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਅਮਰਜੀਤ ਸਿੰਘ ਕਾਲੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ | ਬੀਤੇ ਕੱਲ੍ਹ ਵੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਜਿਸ ਨਾਲ ਸਮੂਹ ਸੰਗਤਾਂ ਵਿਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ਮੌਕੇ ਐੱਸ.ਐੱਲ.ਏ. ਰਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਭਾਜਪਾ ਦੀ 14 ਦੀ ਬਦਲਾਅ ਰੈਲੀ ਪੰਜਾਬ ਦੇ ਸਿਆਸੀ ਸਮੀਕਰਨ ਬਦਲੇੇਗੀ : ਪ੍ਰਦੀਪ ਭੁੱਲਰ
Ad Position 24