03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬੀ ਸਾਹਿਤ ਅਕਾਡਮੀ ਦੀ ਚੋਣ 'ਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਬਾਬਾ ਬਕਾਲਾ ਸਾਹਿਬ, 7 ਮਾਰਚ (ਰਾਜਨ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ 'ਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ | ਇਕ ਸਾਂਝੇ ਪ੍ਰੈੱਸ ਬਿਆਨ ਵਿਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਡਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ ਵੋਟ ਪਾਉਣ, ਉਨ੍ਹਾਂ ਦੀ ਹਮਾਇਤ ਕਰਨ ਅਤੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ | ਜਾਰੀ ਬਿਆਨ ਵਿਚ ਭਾਰਤੀ ਸਾਹਿਤ ਅਕਾਦਮੀ ਇਨਾਮ ਜੇਤੂ ਕਵੀ ਦਰਸ਼ਨ ਬੁੱਟਰ, ਸ਼ੇਖ਼ ਬਾਬਾ ਫ਼ਰੀਦ ਚੇਅਰ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਚੇਅਰਮੈਨ ਡਾ. ਦੀਪਕ ਮਨਮੋਹਨ ਸਿੰਘ, 'ਹੁਣ' ਦੇ ਸੰਪਾਦਕ ਸੁਸ਼ੀਲ ਦੁਸਾਂਝ, ਪੰਜਾਬੀ ਲੋਕ-ਧਾਰਾ ਦੇ ਵਿਦਵਾਨ ਡਾ. ਕਰਮਜੀਤ ਸਿੰਘ, ਮੈਟਾ ਆਲੋਚਕ ਡਾ. ਸ਼ਿੰਦਰਪਾਲ ਸਿੰਘ, ਗ਼ਜ਼ਲਕਾਰ ਮੱਖਣ ਕੁਹਾੜ, ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਬਲਵਿੰਦਰ ਸੰਧੂ, ਸੁਰਿੰਦਰਪ੍ਰੀਤ ਸਿੰਘ ਘਣੀਆ, ਜੈਨਿੰਦਰ ਚੌਹਾਨ ਅਤੇ 'ਕੌਮੀ ਸਵਤੰਤਰ' ਦੇ ਮੁੱਖ ਸੰਪਾਦਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਕਿਹਾ ਕਿ ਡਾ. ਸਰਬਜੀਤ ਸਿੰਘ ਪੰਜਾਬੀ ਸਾਹਿਤ ਅਤੇ ਸਭਿਆਚਾਰ ਪ੍ਰਤੀ ਵਚਨਬੱਧ, ਸਰਗਰਮ ਅਤੇ ਦੂਰਦਰਸ਼ੀ ਚਿੰਤਕ ਹਨ | ਉਨ੍ਹਾਂ ਕਿਹਾ ਕਿ ਡਾ. ਸਰਬਜੀਤ ਸਿੰਘ ਨੇ ਲੰਬੇ ਸਮੇਂ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਲੋਕ-ਸਭਿਆਚਾਰ ਦੇ ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ | ਉਨ੍ਹਾਂ ਦੀ ਅਗਵਾਈ ਹੇਠ ਪਿਛਲੇ ਦੋ ਵਰਿ੍ਹਆਂ ਦੌਰਾਨ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਕਈ ਅਹਿਮ ਸਾਹਿਤਕ ਕਾਰਜ ਕੀਤੇ ਗਏ ਹਨ | ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਅਕਾਡਮੀ ਦੀਆਂ ਸਰਗਰਮੀਆਂ ਹੋਰ ਵੀ ਤੇਜ਼ ਅਤੇ ਸਹੀ ਦਿਸ਼ਾ ਵਿਚ ਹੋਣਗੀਆਂ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਢੰਗਸਾਰ ਉਪਰਾਲੇ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ- ਪਾਵਨ ਸਰੂਪ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ... ਅਗਲੀ ਖ਼ਬਰ ਪ੍ਰੀਤ ਨਗਰ 'ਚ ਆਨੰਦ ਜੋੜੀ ਸਿਮਰਤੀ ਪੁਰਸਕਾਰ ਸਮਾਰੋਹ ਅੱਜ
Ad Position 24