ਰਈਆ, 8 ਮਾਰਚ (ਸ਼ਰਨਬੀਰ ਸਿੰਘ ਕੰਗ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਦੇ ਸਾਬਕਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਨੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਅੱਜ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਬਜਟ ਸੈਸ਼ਨ ਦੌਰਾਨ ਜਾਰੀ ਕੀਤੀ ਗਈ ਬਜ਼ਟ ਰਿਪੋਰਟ ਵਿਚ ਪੰਜਾਬ ਦੇ ਮੁਲਾਜ਼ਮਾਂ ਦੇ ਪੈਨਸ਼ਨਰਾਂ ਨੂੰ ਕੋਈ ਰਾਹਤ ਨਾ ਦੇਣਾ 16% ਡੀ. ਏ. ਜਾਰੀ ਨਾ ਕਰਨਾ, ਡਿਵੈਲਪਮੈਂਟ ਦੇ ਨਾਮ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 200 ਰੁਪਏ ਲਾਇਆ ਜਾ ਰਿਹਾ ਟੈਕਸ ਬੰਦ ਕਰਨ ਦਾ ਕੋਈ ਐਲਾਨ ਨਾਂ ਕਰਨਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਰਾਸਰ ਧੱਕਾ ਹੈ | ਇਸ ਕਰਕੇ ਪੇਸ਼ ਕੀਤਾ ਗਿਆ ਬਜਟ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਹੈ | ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪਹਿਲਵਾਨ ਬਜਟ ਦੀ ਰੱਜ ਕੇ ਨਿਖੇਧੀ ਕਰਦੀ ਹੈ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਕਰਨ ਤੱਕ ਸੰਘਰਸ਼ ਕਰਨ ਦੀ ਚੇਤਾਵਨੀ ਦਿੰਦੀ ਹੈ |
ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੋਈ ਰਾਹਤ ਨਾ ਦੇਣਾ ਕੋਜਾ ਮਜਾਕ -ਇੰਪਲਾਈਜ ਫੈਡਰੇਸ਼ਨ (ਪਹਿਲਵਾਨ) <br/>
ਅਜੀਤ ਡੈਸਕ
09-03-2026