27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਬੇਅਦਬੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਹੋਈ-ਬਿੱਲਾ ਛਾਪਿਆਂਵਾਲੀ <br/>

Ad Position 21
No active advertisement
ਅਜੀਤ ਡੈਸਕ 09-03-2026
ਬਾਬਾ ਬਕਾਲਾ ਸਾਹਿਬ, 8 ਮਾਰਚ (ਰਾਜਨ)-ਬਾਬਾ ਬਕਾਲਾ ਸਾਹਿਬ ਦੇ ਨਜ਼ਦੀਕੀ ਪਿੰਡ ਸਠਿਆਲਾ ਵਿਖੇ ਬੀਤੇ ਕੱਲ੍ਹ ਗੁਰਦੁਆਰਾ ਸਾਹਿਬ ਧੇੜੇਆਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਇਥੇ ਯੂਥ ਆਗੂ ਗਰਦਿਆਲ ਸਿੰਘ ਬਿੱਲਾ ਪ੍ਰਧਾਨ ਛਾਪਿਆਂਵਾਲੀ ਨੇ ਕਿਹਾ ਕਿ ਇਸ ਨਾਲ ਇਕ ਵਾਰ ਫਿਰ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਮੁੱਦੇ 'ਤੇ ਸੱਤਾ ਵਿਚ ਆਈ ਪੰਜਾਬ ਸਰਕਾਰ ਅੱਜ ਖੁਦ ਬੇਅਦਬੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਅਤੇ ਕਾਨੂੰਨ 'ਚ ਸਖ਼ਤ ਸਜ਼ਾ ਦਾ ਪ੍ਰਾਵਧਾਨ ਨਾ ਹੋਣ ਕਰਕੇ ਇਹੋ ਜਿਹੇ ਪਾਪ ਕਰਨ ਵਾਲੇ ਦੋਸ਼ੀ ਇਸ ਚੀਜ਼ ਦਾ ਫਾਇਦਾ ਚੁੱਕ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ 'ਚ ਅਜਿਹੀਆਂ ਘਟੀਆ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਨਾਲ ਸਮੂਹ ਸੰਗਤਾਂ ਵਿਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸਠਿਆਲਾ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਦਾ- ਦੋਸ਼ੀ ਨੂੰ ਬਾਬਾ ਬਕਾਲਾ ਸਾਹਿਬ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਕ... ਅਗਲੀ ਖ਼ਬਰ ਗੋਲੀ ਲੱਗਣ ਨਾਲ ਮਾਰੀ ਗਈ ਲੜਕੀ ਦੇ ਵਾਰਿਸਾਂ ਨੇ ਜੰਡਿਆਲਾ ਗੁਰੂ ਜੀ. ਟੀ. ਰੋਡ 'ਤੇ ਦਿੱਤਾ ਧਰਨਾ <br/>
Ad Position 24