27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਾਂਗਰਸ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ-ਡਿੰਪਾ

Ad Position 21
No active advertisement
ਅਜੀਤ ਡੈਸਕ 09-03-2026

ਜੇਠੂਵਾਲ, 8 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਵੱਡੀਆਂ ਜਿੰਮੇਵਾਰੀਆਂ ਅਹੁਦੇਦਾਰੀਆਂ ਦੇ ਰੂਪ ਵਿਚ ਦੇ ਕੇ ਪਾਰਟੀ ਵਲੋਂ ਨਿਵਾਜਿਆ ਜਾਵੇਗਾ ਤਾਂ ਕਿ ਉਹ ਪਾਰਟੀ ਦੀ ਮਜਬੂਤੀ ਲਈ ਹੋਰ ਦ੍ਰਿੜ ਇਰਾਦੇ ਨਾਲ ਕੰਮ ਕਰਨ ਜਿਸ ਤਹਿਤ ਗੁਰਵਿੰਦਰ ਸਿੰਘ ਵੇਰਕਾ ਨੂੰ ਕਾਂਗਰਸ ਪਾਰਟੀ ਬੀ. ਸੀ. ਵਿੰਗ ਦਾ ਜ਼ਿਲ੍ਹਾ ਉਪ ਪ੍ਰਧਾਨ ਬਣਾ ਕੇ ਜਿੰਮੇਵਾਰੀ ਸੌਂਪੀ ਗਈ ਹੈ ਤਾਂ ਕਿ ਉਹ ਹਲਕਾ ਪੂਰਬੀ ਦੇ ਹਰ ਬੂਥ ਤੇ ਵਾਰਡ ਪੱਧਰ 'ਤੇ ਕਾਂਗਰਸ ਨੂੰ ਹੇਠਲੇ ਪੱਧਰ ਤੇ ਹੋਰ ਮਜਬੂਤ ਕਰਨ ਲਈ ਕੰਮ ਕਰਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਵੇਰਕਾ ਵਿਖੇ ਗੁਰਵਿੰਦਰ ਸਿੰਘ ਨੂੰ ਬੀ. ਸੀ. ਵਿੰਗ ਦਾ ਉਪ ਪ੍ਰਧਾਨ ਬਨਣ 'ਤੇ ਸਿਰੋਪਾਓ ਭੇਟ ਕਰਨ ਮੌਕੇ ਕੀਤਾ। ਡਿੰਪਾ ਨੇ ਕਿਹਾ ਕਿ ਕਾਂਰਗਸ ਹਾਈਕਮਾਡ ਦੀਆਂ ਹਦਾਇਤਾਂ 'ਤੇ ਮਿਹਨਤ ਕਰਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਵਾੇਗਾ ਕਿਉਂਕਿ ਵਰਕਰ ਹੀ ਪਾਰਟੀ ਦੀ ਰੀਡ ਦੀ ਹੱਡੀ ਵਜੋਂ ਕੰਮ ਕਰਦੇ ਹਨ ਤਾਂ ਹੀ ਪਾਰਟੀ ਬੁਲੰਦੀਆਂ ਛੂਹ ਰਹੀ ਹੈ। ਉਨ੍ਹਾਂ ਹਰ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਸੂਬੇ ਵਿਚ ਕਾਂਗਰਸ ਸਰਕਾਰ ਬਣਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲੈਣ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਲਈ ਮੀਟਿੰਗਾਂ ਕਰਨ। ਗੁਰਵਿੰਦਰ ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਜੋ ਮੈਨੂੰ ਕਾਂਗਰਸ ਪਾਰਟੀ ਬੀ. ਸੀ. ਵਿੰਗ ਦਾ ਜ਼ਿਲ੍ਹਾ ਉਪ ਪ੍ਰਧਾਨ ਬਣਾ ਕੇ ਜਿੰਮੇਵਾਰੀ ਸੌਂਪੀ ਹੈ ਉਹ ਮੈ ਪੂਰੀ ਤਨਦੇਹੀ ਨਾਲ ਨਿਭਾਵਾਗਾ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਕਾਂਗਰਸ ਨੂੰ ਮਜਬੂਤ ਕਰਾਂਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਨਰਿੰਦਰ ਸਿੰਘ ਧੰਜਲ, ਮਨਿੰਦਰ ਸਿੰਘ ਲੱਕੀ ਸੰਧੂ, ਧਰਮਬੀਰ ਸਿੰਘ ਵੇਰਕਾ, ਮੇਜਰ ਸਿੰਘ ਬਲਾਕ ਪ੍ਰਧਾਨ ਬੀ. ਸੀ. ਵਿੰਗ, ਕੌਂਸਲਰ ਅੰਮ੍ਰਿਤਪਾਲ ਸਿੰਘ, ਚਰਨਜੀਤ ਕੌਰ, ਸੁਭਾਸ ਰਾਏ ਲਾਲੀ, ਸੁਖਦੇਵ ਸਿੰਘ ਸਹਿਮੀ, ਜਤਿੰਦਰ ਕੁਮਾਰ, ਕੇਵਲ ਕੁਮਾਰ, ਮਲਵਿੰਦਰ ਮੱਲੀ, ਡਾ. ਬੇਦੀ, ਬਲਕਾਰ ਸਿੰਘ, ਸਲਵਿੰਦਰ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਨਾਭਾ ਵਿਖੇ ਮਹਿਲਾ ਦਿਵਸ ਮੌਕੇ ਅਨੀਤਾ ਅਰੋੜਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ -ਮਾਮਲਾ ਸਠਿਆਲਾ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਦਾ- ਦੋਸ਼ੀ ਨੂੰ ਬਾਬਾ ਬਕਾਲਾ ਸਾਹਿਬ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਕ...
Ad Position 24