21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਾਨ ਸਰਕਾਰ ਨੇ ਇਤਿਹਾਸ ਸਿਰਜਿਆ - ਵਿਧਾਇਕ ਦਲਬੀਰ ਸਿੰਘ ਟੌਂਗ <br/>

Ad Position 21
No active advertisement
ਅਜੀਤ ਡੈਸਕ 10-03-2026

ਬਾਬਾ ਬਕਾਲਾ ਸਾਹਿਬ, 9 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਹੁਣ ਤਾਜਾ ਬਜਟ ਵਿਚ ਸਰਕਾਰ ਵਲੋਂ ਰਹਿੰਦਾ ਆਪਣਾ ਇਕਲੌਤਾ ਵਾਅਦਾ, ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ: ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕਰਕੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ 2,60,437 ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਨਵਾਂ ਟੈਕਸ ਨਹੀਂ ਲਾਇਆ ਗਿਆ, ਸਗੋਂ ਲੋਕਾਂ ਨੂੰ ੁ ਸਹੂਲਤਾਂ ਨਾਲ ਮਾਲਾ-ਮਾਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ 2027 ਦੀਆ ਚੋਣਾਂ ਵਿਚ ਪੰਜਾਬ ਵਿਚ ਮੁੜ ਤੋਂ ਆਪ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਵਿਖੇ ਸੰਤ ਪੂਰਨ ਨਾਥ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਝੂਠ ਦਾ ਪੁਲੰਦਾ ਅਤੇ ਚੋਣ ਸਟੰਟ - ਜਥੇਦਾਰ ਜਲਾਲ ਉਸਮਾ <br/>
Ad Position 24