22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿੰਡ ਰਾਮਪੁਰਾ ਦੇ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੀ ਕਰੰਟ ਲੱਗਣ ਨਾਲ ਮੌਤ <br/>

Ad Position 21
No active advertisement
ਅਜੀਤ ਡੈਸਕ 10-03-2026
ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਰਾਮਪੁਰਾ ਦੇ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸਰਪੰਚ ਗੁਰਪ੍ਰੀਤ ਸਿੰਘ ਗੋਰਾ, ਜੋ ਰੇਤ-ਬੱਜਰੀ ਦਾ ਕੰਮ ਕਰਦਾ ਸੀ ਅਤੇ ਆਮ ਵਾਂਗ ਰੇਤ ਦਾ ਭਰਿਆ ਟਿੱਪਰ ਲੈ ਕੇ ਵਾਪਸ ਪਿੰਡ ਰਾਮਪੁਰਾ ਪਹੁੰਚਿਆ ਤਾਂ ਟਿੱਪਰ ਵਿਚੋਂ ਰੇਤ ਖਾਲੀ ਕਰਨ ਲਈ ਜਦੋਂ ਉਨ੍ਹਾਂ ਦੇ ਡਰਾਈਵਰ ਨੇ ਡਾਲਾ ਲਿਫਟ ਰਾਹੀਂ ਉਪਰ ਚੁੱਕਿਆ, ਜੋ ਉੱਤੋਂ ਲੰਘਦੀਆਂ ਹਾਈਵੋਲਟੇਜ ਤਾਰਾਂ ਨਾਲ ਟਕਰਾ ਗਿਆ, ਜਿਸ ਕਰਕੇ ਸਾਰੇ ਟਿੱਪਰ ਵਿਚ ਕਰੰਟ ਆ ਗਿਆ ਅਤੇ ਟਿੱਪਰ ਦੀ ਬਾਰੀ ਫੜ ਕੇ ਖੜੇ ਸਰਪੰਚ ਗੁਰਪ੍ਰੀਤ ਸਿੰਘ ਗੋਰੇ ਨੂੰ ਜ਼ਬਰਦਸਤ ਝਟਕਾ ਲੱਗਾ ਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ | ਸਰਪੰਚ ਗੁਰਪ੍ਰੀਤ ਸਿੰਘ ਗੋਰਾ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਸਰਪੰਚ ਗੁਰਪ੍ਰੀਤ ਸਿੰਘ ਦੇ ਵਾਪਰੀ ਘਟਨਾ ਵਿਚ ਬੇਵਕਤੀ ਮੌਤ ਹੋ ਜਾਣ 'ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ਬਹੁਤ ਹੀ ਗ਼ਮਗੀਨ ਮਾਹੌਲ ਵਿਚ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦਾ ਅੰਤਿਮ ਸਸਕਾਰ ਪਿੰਡ ਰਾਮਪੁਰਾ ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸੀਨੀ: ਕਾਂਗਰਸੀ ਆਗੂ ਸਵਿੰਦਰ ਸਿੰਘ ਸ਼ਾਹ, ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ, ਸਰਪੰਚ ਸੰਦੀਪ ਸਿੰਘ ਮਿੱਠਾ ਚਾਟੀਵਿੰਡ, ਗੁਰਨੇਕ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਮੇਜਰ ਸਿੰਘ, ਸਰਬਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਗੁਰਦੀਪ ਸਿੰਘ ਸਰਪੰਚ ਹਰਦੇਵ ਸਿੰਘ ਝੀਤਾ, ਸੁਰਿੰਦਰ ਸਿੰਘ ਸ਼ਿੰਦਾ, ਅਮਨਦੀਪ ਸਿੰਘ ਫੌਜੀ, ਗੁਰਪ੍ਰਤਾਪ ਸਿੰਘ, ਗੋਲਡੀ, ਦਲਜੀਤ ਸਿੰਘ ਸੋਨੂੰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਕਿਸੇ ਵੀ ਵਰਗ ਨੂੰ ਕੋਈ ਸਹੂਲਤ ਨਾ ਦੇ ਕੇ ਲੋਕਾਂ ਨਾਲ ਧਰੋਹ ਕਮਾਇਆ-ਬਿਕਰਮ ਮਜੀਠੀ... ਅਗਲੀ ਖ਼ਬਰ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਨਾ ਕਰਾਏ ਜਾਣ ਦੇ ਰੋਸ ਵਜੋਂ ਵਿਰੋਧੀ ਪਾਰਟੀਆਂ ਵਲੋਂ ਬੀ. ਡੀ. ਪੀ. ਓ ਦਫ਼ਤਰ ਦਾ ਘਿਰਾਓ...
Ad Position 24