22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਕਿਸੇ ਵੀ ਵਰਗ ਨੂੰ ਕੋਈ ਸਹੂਲਤ ਨਾ ਦੇ ਕੇ ਲੋਕਾਂ ਨਾਲ ਧਰੋਹ ਕਮਾਇਆ-ਬਿਕਰਮ ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 10-03-2026
ਜੇਠੂਵਾਲ, 9 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਕਿਸੇ ਵੀ ਵਰਗ ਨਾਲ ਸੰਬੰਧਤ ਲੋਕਾਂ ਨੂੰ ਕੋਈ ਵੀ ਸਹੂਲਤ ਨਾ ਦੇ ਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਨਿਰਾਸ਼ਾਜਨਕ ਸਾਬਤ ਹੋਇਆ ਕਿਉਂਕਿ ਲੋਕਾਂ ਨੂੰ ਸਹੂਲਤ ਮਿਲਣ ਲਈ ਆਸਾਂ ਲਾਈ ਬੈਠੇ ਸਨ ਪਰ ਬਜਟ ਵਿਚ ਕੋਈ ਸਹੂਲਤ ਨਾ ਮਿਲਣ ਕਾਰਨ ਲੋਕ ਵੇਖਦੇ ਰਹਿ ਗਏ | ਸਰਕਾਰ ਦੇ ਬਜਟ ਕਿਸੇ ਵੀ ਮੁਲਾਜ਼ਮ ਵਰਗ ਨੂੰ ਵੀ ਕੋਈ ਸਹੂਲਤ ਨਾ ਦੇਣ ਕਰਕੇ ਮੁਲਾਜ਼ਮ ਵਰਗ ਇਸ ਸਰਕਾਰ ਨੂੰ ਚਲਦਾ ਕਰਨ ਲਈ ਸਮੇਂ ਦੀ ਉਡੀਕ ਵਿਚ ਬੈਠੇ ਹਨ | ਮਜੀਠੀਆ ਨੇ ਆਪ ਸਰਕਾਰ ਵਲੋਂ ਜੋ ਮੁੜ ਸਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਔਰਤਾਂ 1000 ਰੁਪਏ ਦੇਣ ਬਾਰੇ ਐਲਾਨ ਕੀਤਾ ਗਿਆ ਇਹ ਐਲਾਨਾਂ ਤਕ ਹੀ ਸੀਮਿਤ ਰਹਿ ਜਾਵੇਗਾ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਮਜੀਠੀਆ, ਸਰਪੰਚ ਗੁਰਭੇਜ ਸਿੰਘ ਸੋਨਾ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਅੱਜ <br/> ਅਗਲੀ ਖ਼ਬਰ ਪਿੰਡ ਰਾਮਪੁਰਾ ਦੇ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੀ ਕਰੰਟ ਲੱਗਣ ਨਾਲ ਮੌਤ <br/>
Ad Position 24