ਮਜੀਠਾ, 9 ਮਾਰਚ (ਜਗਤਾਰ ਸਿੰਘ ਸਹਿਮੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ 'ਪੰਥ ਬਚਾਓ, ਪੰਜਾਬ ਬਚਾਓ' ਮੁਹਿੰਮ ਤਹਿਤ ਹਲਕਾ ਮਜੀਠਾ ਦੇ ਪਿੰਡ ਮਰੜ੍ਹੀ ਕਲਾਂ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਹਲਕਾ ਇੰਚਾਰਜ ਨਾਥਇੰਦਰ ਸਿੰਘ ਦੀ ਅਗਵਾਈ ਵਿਚ ਇਕ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਗਈ | ਇਸ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਜਦਕਿ ਇਸ ਮੌਕੇ 'ਤੇ ਖਾਸ ਤੌਰ 'ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਮਾਤਾ ਬੀਬੀ ਬਲਵਿੰਦਰ ਕੌਰ ਸਮੇਤ ਹੋਰ ਕਈ ਆਗੂ ਪਹੁੰਚੇ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਸਿੱਖ ਕੌਮ ਨੂੰ ਇਕੱਠੇ ਹੋ ਕੇ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਗੁਰੂ ਦੀ ਬਾਣੀ ਨਾਲ ਜੁੜਨਾ ਚਾਹੀਦਾ ਹੈ, ਤਾਂ ਜੋ ਸਮਾਜ ਵਿਚ ਚੰਗੇ ਸੰਦੇਸ਼ ਅਤੇ ਸਿੱਖਿਆ ਦਾ ਪ੍ਰਸਾਰ ਹੋ ਸਕੇ | ਕਾਨਫਰੰਸ ਦੇ ਅੰਤ ਵਿਚ ਹਲਕਾ ਇੰਚਾਰਜ ਨਾਥਇੰਦਰ ਸਿੰਘ ਨੇ ਪਹੁੰਚੀਆਂ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮਾਗਮ ਨੇ ਹਲਕਾ ਮਜੀਠਾ ਵਿਚ ਪਾਰਟੀ ਦੀ ਸਰਗਰਮੀ ਨੂੰ ਹੋਰ ਮਜ਼ਬੂਤੀ ਦਿੱਤੀ ਹੈ | ਇਸ ਮੌਕੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਬਲਜਿੰਦਰ ਸਿੰਘ ਬਾਜਵਾ, ਭਾਈ ਹਰਭਜਨ ਸਿੰਘ ਸੋਹਲ, ਭਾਈ ਅਮਰਜੀਤ ਸਿੰਘ ਵਨਚੜੀ, ਪਰਗਟ ਸਿੰਘ ਮੀਆਂ ਵਿੰਡ, ਸ਼ਮਸ਼ੇਰ ਸਿੰਘ ਪੱਧਰੀ, ਸਵਰਨ ਸਿੰਘ, ਰਸ਼ਪਾਲ ਸਿੰਘ, ਜਸਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਦਲਜੀਤ ਸਿੰਘ ਮਿਆਦੀਆਂ, ਦਲਜੀਤ ਸਿੰਘ ਜਵੰਦਾ, ਬਾਬਾ ਬਿਬੇਕ ਸਿੰਘ, ਅਮਰੀਕ ਸਿੰਘ ਬਿੱਟਾ, ਤਰਨਜੀਤ ਸਿੰਘ ਗਾਲਿਬ, ਜੁਗਰਾਜ ਸਿੰਘ ਲਾਲੇ ਨੰਗਲ, ਜੁਗਰਾਜ ਸਿੰਘ ਭੰਗਵਾ, ਸਰਬਜੀਤ ਸਿੰਘ ਖਾਨਪੁਰ, ਪਰਮਜੀਤ ਸਿੰਘ ਜੌਹਲ, ਕਵਲਜੀਤ ਸਿੰਘ ਸੋਹੀ, ਜਗਰੂਪ ਸਿੰਘ ਮਰੜੀ ਕਲਾਂ, ਪ੍ਰਗਟ ਸਿੰਘ ਸੋਹੀਆਂ, ਮਨਧੀਰ ਕੌਰ (ਮਾਤਾ ਪਪਲਪ੍ਰੀਤ ਸਿੰਘ), ਅਮਰਜੀਤ ਕੌਰ (ਮਾਤਾ ਸੁਖਪ੍ਰੀਤ ਸਿੰਘ) ਆਦਿ ਆਗੂਆਂ ਨੇ ਸੰਬੋਧਨ ਕੀਤਾ |