ਜੇਠੂਵਾਲ, 9 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਮੌਕੇ ਮਹਿਲਾਵਾਂ ਨਾਲ ਵਾਅਦਾ ਕੀਤਾ ਸੀ ਸਰਕਾਰ ਬਨਣ 'ਤੇ ਇਕ ਹਜ਼ਾਰ ਰੁਪਏ ਦਿੱਤੇ ਜਾਣਗੇ ਉਸ ਵਾਅਦੇ ਨੂੰ ਸਰਕਾਰ ਵਲੋਂ ਮਨਾਏ ਮਹਿਲਾ ਦਿਵਸ ਮੌਕੇ ਪੂਰਿਆਂ ਕਰਦਿਆਂ ਹੋਇਆਂ ਇਕ ਹਜ਼ਾਰ ਰੁਪਏ ਔਰਤਾਂ ਨੂੰ ਹਰ ਮਹੀਨੇ ਦੇਣ ਦਾ ਵਾਅਦਾ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਪ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ | ਤਲਬੀਰ ਗਿੱਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਜਿੰਨੇ ਵੀ ਸੂਬੇ ਦੇ ਵਾਸੀਆਂ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਕੇ ਵਿਖਾਇਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਦੀ ਸਰਕਾਰ ਪ੍ਰਤੀ ਹਰਮਨ ਪਿਆਰਤਾ ਵਧ ਰਹੀ ਹੈ ਜਿਸ ਤੋਂ ਵਿਰੋਧੀ ਬੁਖਲਾਏ ਹੋਏ ਵਿਖਾਈ ਦੇ ਰਹੇ ਹਨ | ਇਸ ਮੌਕੇ ਸੰਮਤੀ ਮੈਂਬਰ ਸਿੰਘ ਸੋਨੀ ਰੰਧਾਵਾ, ਬਲਜਿੰਦਰ ਸਿੰਘ ਛੀਨਾ, ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਸਰਪੰਚ ਰਾਜ ਕੁਮਾਰ ਲੁੱਧੜ, ਕੁਲਵੰਤ ਸਿੰਘ ਯੂ.ਪੀ. ਭੋਆ ਆਦਿ ਸ਼ਾਮਲ ਸਨ |