15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੁਲਿਸ ਥਾਣਾ ਰਮਦਾਸ ਵਲੋਂ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ * ਨਿਸ਼ਾਨਦੇਹੀ 'ਤੇ 2 ਹੋਰ ਪੁਲਿਸ ਅੜਿੱਕੇ

Ad Position 21
No active advertisement
ਅਜੀਤ ਡੈਸਕ 11-03-2026

ਗੱਗੋਮਾਹਲ, 10 ਮਾਰਚ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੁਆਰਾ ਨਸ਼ਾ ਤਸਕਰਾਂ, ਗੈਂਗਸਟਰਾਂ ਖ਼ਿਲਾਫ਼ ਚੱਲ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ. ਆਈ. ਅਰਜੁਨ ਕੁਮਾਰ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਪਾਰਟੀ ਸਰਹੱਦੀ ਖੇਤਰ ਵਿਚ ਗਸਤ ਕਰ ਰਹੀ ਸੀ ਤਾਂ ਦਾਣਾ ਮੰਡੀ ਅਵਾਣ ਦੇ ਨਜਦੀਕ ਇਕ ਮੋਨਾ ਨੌਜਵਾਨ ਸ਼ੱਕੀ ਹਾਲਤ ਵਿਚ ਨਜ਼ਰੀ ਪਿਆ ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਪਜਾਮੇ ਦੀ ਜੇਬ ਵਿਚੋਂ ਨਸ਼ੀਲਾ ਪਦਾਰਥ ਮਿਲਿਆ ਜੋ ਹੈਰੋਇਨ ਸੀ | ਬਰਾਮਦ ਹੈਰੋਇਨ 7 ਗ੍ਰਾਮ ਸਮੇਤ ਕਥਿਤ ਦੋਸ਼ੀ ਲਵਪ੍ਰੀਤ ਪੁੱਤਰ ਵਿਲੀਅਮ ਮਸੀਹ ਵਾਸੀ ਅਵਾਣ ਨੂੰ ਗਿ੍ਫਤਾਰ ਕਰਨ ਉਪਰੰਤ ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਨਸ਼ਾ ਉਸ ਨੇ ਜੋਬਨ ਮਸੀਹ ਪੁੱਤਰ ਲਖਵਿੰਦਰ ਮਸੀਹ, ਅਨਮੋਲ ਮਸੀਹ ਪੁੱਤਰ ਹਾਬਲ ਮਸੀਹ ਪਾਸੋਂ ਲਿਆ ਹੈ | ਛਾਪੇਮਾਰੀ ਦੌਰਾਨ ਇਨ੍ਹਾਂ ਦੋਹਾਂ ਕਥਿਤ ਦੋਸ਼ੀਆਂ ਨੂੰ ਵੀ ਗਿ੍ਫਤਾਰ ਕਰ ਲਿਆ ਗਿਆ ਜਿਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਰਮਦਾਸ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਰਮਦਾਸ ਦੇ ਮੁੱਖੀ ਅਰਜੁਨ ਕੁਮਾਰ ਨੇ ਕਿਹਾ ਕਿ ਨਸ਼ਾ ਤਸਕਰ ਜਾ ਤਾਂ ਆਪਣਾ ਧੰਦਾ ਛੱਡ ਦੇਣ ਜਾ ਫਿਰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ | ਉਨ੍ਹਾਂ ਕਿਹਾ ਕਿ ਪੁਲਿਸ ਥਾਣਾ ਰਮਦਾਸ ਅਧੀਨ ਕਿਸੇ ਵੀ ਪਿੰਡ ਵਿਚ ਨਸ਼ਿਆਂ ਦੀ ਤਸਕਰੀ ਤੇ ਫਿਰੌਤੀਆਂ ਵਾਲਾ ਕਾਰੋਬਾਰ ਕਰਦੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ. ਅਜੀਤ ਪਾਲ, ਏ.ਐੱਸ.ਆਈ. ਨਿਰਮਲ ਸਿੰਘ ਤੇ ਹੋਰ ਮੁਲਾਜਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਧਾਲੀਵਾਲ ਅਗਲੀ ਖ਼ਬਰ ਰਿਸੋਰਸ ਸੈਂਟਰ ਵਿਖੇ ਵਿਰਾਟ ਦੇਵਗਨ ਵਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮੁਲਾਕਾਤ
Ad Position 24