15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 11-03-2026

ਅਜਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰਦਿਆਂ ਇਸ ਬਜਟ ਵਿਚ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਕੇ ਇੱਕ ਇਤਿਹਾਸਕ ਫੈਸਲਾ ਕੀਤਾ ਹੈ | ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸੰਬੰਧਤ ਔਰਤਾਂ ਨੂੰ 1500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿਚ 9300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 'ਆਪ' ਸਰਕਾਰ ਦਾ 'ਸਾਰੀਆਂ ਗਰੰਟੀਆਂ ਪੂਰੀਆਂ' ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸੰਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਜੰਗੀ ਪੱਧਰ 'ਤੇ ਨੇਪਰੇ ਚਾੜਿ੍ਹਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ | 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿਚ ਆਉਣ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਪੁਲਿਸ ਥਾਣਾ ਰਮਦਾਸ ਵਲੋਂ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ * ਨਿਸ਼ਾਨਦੇਹੀ 'ਤੇ 2 ਹੋਰ ਪੁਲਿਸ ਅੜਿੱਕੇ
Ad Position 24